ਹਨੇਰੀ ਨੇ ਮਚਾਈ ਸੀ ਤਬਾਹੀ, ਪਰਿਵਾਰ ਨੇ ਮਦਦ ਦੀ ਕੀਤੀ ਮੰਗ

Saturday, Jun 09, 2018 - 11:02 AM (IST)

ਵਲਟੋਹਾ, (ਜ.ਬ)—4 ਜੂਨ ਨੂੰ ਆਈ ਤੇਜ਼ ਹਨੇਰੀ ਕਾਰਨ ਜਿੱਥੇ ਕਈ ਥਾਈਂ ਭਾਰੀ ਨੁਕਸਾਨ ਹੋਇਆ, ਉਥੇ ਹੀ ਕੁਦਰਤ ਦਾ ਕਹਿਰ ਪਿੰਡ ਬੱਲਿਆਂਵਾਲਾ ਵਿਖੇ ਵੀ ਵਾਪਰਿਆ, ਜਿੱਥੇ ਨਿਸ਼ਾਨ ਸਿੰਘ ਨਾਮਕ ਵਿਅਕਤੀ ਦਾ ਘਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪਰਿਵਾਰ ਨੇ ਪ੍ਰਸ਼ਾਸਨ ਕੋਲੋਂ ਮਦਦ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਸ਼ਾਨ ਸਿੰਘ ਪੁੱਤਰ ਹਰਬੰਸ ਸਿੰਘ ਨੇ ਦੱਸਿਆ ਕਿ 4 ਜੂਨ ਨੂੰ ਆਈ ਹਨੇਰੀ ਉਨ੍ਹਾਂ ਲਈ ਬੇਹੱਦ ਘਾਤਕ ਸਿੱਧ ਹੋਈ ਹੈ ਕਿਉਂਕਿ ਇਸ ਹਨੇਰੀ ਕਾਰਨ ਉਨ੍ਹਾਂ ਦੇ ਘਰ ਦਾ ਬਹੁਤ ਨੁਕਸਾਨ ਹੋਇਆ ਹੈ।
ਛੱਤਾਂ ਤੱਕ ਡਿੱਗ ਗਈਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਆ ਰਹੀਆਂ ਹਨ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ।


Related News