ਤੇਜ਼ ਹਨੇਰੀ, ਗੜੇਮਾਰੀ ਤੇ ਮੀਂਹ ਕਾਰਨ ਪਰੇਸ਼ਾਨੀ ਦੇ ਆਲਮ ’ਚ ਕਿਸਾਨ, ਹਜ਼ਾਰਾਂ ਏਕੜ ਕਣਕ ਦੀ ਫ਼ਸਲ ਹੋਈ ਖ਼ਰਾਬ

Sunday, Apr 18, 2021 - 01:18 PM (IST)

ਤੇਜ਼ ਹਨੇਰੀ, ਗੜੇਮਾਰੀ ਤੇ ਮੀਂਹ ਕਾਰਨ ਪਰੇਸ਼ਾਨੀ ਦੇ ਆਲਮ ’ਚ ਕਿਸਾਨ, ਹਜ਼ਾਰਾਂ ਏਕੜ ਕਣਕ ਦੀ ਫ਼ਸਲ ਹੋਈ ਖ਼ਰਾਬ

ਤਰਨਤਾਰਨ (ਰਮਨ) - ਬੀਤੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਹੋਈ ਤੇਜ਼ ਬਾਰਿਸ਼, ਗੜੇਮਾਰੀ ਅਤੇ ਹਨੇਰੀ ਕਾਰਣ ਜਿੱਥੇ ਤਾਪਮਾਨ ’ਚ ਬਹੁਤ ਜ਼ਿਆਦਾ ਗਿਰਾਵਟ ਆ ਗਈ, ਉੱਥੇ ਕਿਸਾਨਾਂ ਦੀਆਂ ਸੋਨੇ ਵਰਗੀਆਂ ਹਜ਼ਾਰਾਂ ਏਕੜ ਫ਼ਸਲਾਂ ਦਾ ਬਹੁਤ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੀਂਹ ਅਤੇ ਤੇਜ਼ ਹਵਾਵਾਂ ਕਾਰਣ ਕਣਕ ਦੀ ਫ਼ਸਲ ਨੂੰ ਪੁੱਜੇ ਭਾਰੀ ਨੁਕਸਾਨ ਕਾਰਣ ਇਸ ਵਾਰ ਕਣਕ ਦਾ ਝਾੜ ਕਾਫ਼ੀ ਘੱਟ ਨਿਕਲ ਰਿਹਾ ਹੈ, ਜਿਸ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਰੱਖੀ ਹੈ।

ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਕਣਕ ਨੂੰ ਪੁੱਜਾ ਭਾਰੀ ਨੁਕਸਾਨ
ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ’ਚ ਪਏ ਮੀਂਹ, ਗੜੇਮਾਰੀ ਅਤੇ ਤੇਜ਼ ਹਨੇਰੀ ਕਾਰਣ ਹਜ਼ਾਰਾਂ ਏਕੜ ਤਿਆਰ ਖੜ੍ਹੀ ਸੋਨੇ ਵਰਗੀ ਫ਼ਸਲ ਦਾ ਭਾਰੀ ਨੁਕਸਾਨ ਹੋ ਗਿਆ ਹੈ। ਮੌਸਮ ਵਿਭਾਗ ਵਲੋਂ ਪਹਿਲਾਂ ਹੀ ਸੂਚਿਤ ਕੀਤਾ ਜਾ ਰਿਹਾ ਸੀ ਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਤੇਜ਼ ਹਵਾਵਾਂ ਅਤੇ ਮੀਂਹ ਪੈ ਸਕਦਾ ਹੈ। ਸ਼ਨੀਵਾਰ ਚੱਲੀਆਂ ਤੇਜ਼ ਹਵਾਵਾਂ ਕਾਰਣ ਫ਼ਸਲਾਂ ਜ਼ਮੀਨ ’ਤੇ ਡਿੱਗਣ ਨਾਲ ਕਾਫ਼ੀ ਨੁਕਸਾਨ ਹੋ ਗਿਆ। 

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)

ਜਾਣਕਾਰੀ ਦਿੰਦਿਆਂ ਪਿੰਡ ਫੈਲੋਕੇ ਦੇ ਕਿਸਾਨ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਕਰੀਬ 500 ਏਕੜ ਕਣਕ ਦੀ ਫ਼ਸਲ ਮੀਂਹ ਤੇ ਤੇਜ਼ ਹਵਾਵਾਂ ਕਾਰਣ ਖ਼ਾਰਬ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਕਣਕ ਦਾ ਝਾੜ ਪਿਛਲੇ ਸਾਲ ਨਾਲੋਂ 4 ਕੁਇੰਟਲ ਘੱਟ ਮਿਲ ਰਿਹਾ ਹੈ ਅਤੇ ਕਣਕ ਦਾ ਸਾਈਜ਼ ਵੀ ਛੋਟਾ ਅਤੇ ਦਾਗੀ ਨਿਕਲਿਆ ਹੈ, ਜਿਸ ਕਾਰਣ ਮੰਡੀ ’ਚ ਉਨ੍ਹਾਂ ਨੂੰ ਆਪਣੀ ਕਣਕ ਦੀ ਦਾਗੀ ਫ਼ਸਲ ਨੂੰ ਵੇਚਣ ਲਈ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਬਾਜ਼ਾਰਾਂ ’ਚ ਛਾਈ ਮੰਦੀ
ਮੀਂਹ ਨਾਲ ਜਿੱਥੇ ਮੌਸਮ ਸੁਹਾਵਣਾ ਹੋ ਗਿਆ, ਉੱਥੇ ਲੋਕਾਂ ਦੇ ਘਰੋਂ ਬਾਹਰ ਨਾ ਨਿਕਲਣ ਕਾਰਣ ਬਾਜ਼ਾਰਾਂ ’ਚ ਮੌਜੂਦ ਦੁਕਾਨਦਾਰ ਗਾਹਕਾਂ ਦੀ ਉਡੀਕ ਕਰਦੇ ਨਜ਼ਰ ਆਏ। ਇਸ ਦੌਰਾਨ ਦੁਕਾਨਦਾਰਾਂ ਨੂੰ ਭਾਰੀ ਮੰਦੀ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਵਿਭਾਗ ਕਰ ਰਿਹੈ ਰਿਪੋਰਟ ਤਿਆਰ
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਤੋਂ ਮੀਂਹ ਕਾਰਣ ਹੋਏ ਨੁਕਸਾਨ ਦੀਆਂ ਰਿਪੋਰਟਾਂ ਮੰਗੀਆਂ ਗਈਆਂ ਹਨ।

ਪੜ੍ਹੋ ਇਹ ਵੀ ਖਬਰ - Shahnaz Husain:ਗਰਮੀ ’ਚ ਇੰਝ ਕਰੋ ਨਾਰੀਅਲ ਦੇ ਤੇਲ ਦੀ ਵਰਤੋਂ, ਚਮਕੇਗਾ ਚਿਹਰਾ ਤੇ ਝੁਰੜੀਆਂ ਤੋਂ ਮਿਲੇਗੀ ਰਾਹਤ


author

rajwinder kaur

Content Editor

Related News