ਨਾਜਾਇਜ਼ ਸ਼ਰਾਬ ਬਰਾਮਦ

07/18/2018 7:16:54 AM

 ਸ੍ਰੀ ਮੁਕਤਸਰ ਸਾਹਿਬ (ਦਰਦੀ) - ਪੁਲਸ ਨੇ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਐੱਸ. ਐੱਚ. ਓ. ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਬਲਵੰਤ ਸਿੰਘ ਚੌਕੀ ਇੰਚਾਰਜ ਪੁਲਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਮਲੋਟ ਬਾਈਪਾਸ ਪਹੁੰਚੇ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਜੱਗੂ ਸਿੰਘ ਪੁੱਤਰ ਭਿੰਡਾ ਸਿੰਘ ਬਾਹਰਲੇ ਸੂਬਿਅਾਂ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਇੱਥੇ ਵੇਚਦਾ ਹੈ। ਇਸ ਸੂਚਨਾ ’ਤੇ ਪੁਲਸ ਪਾਰਟੀ ਵੱਲੋਂ ਜਦੋਂ ਗੋਨਿਆਣਾ ਰੋਡ ਸਥਿਤ ਉਸ ਦੇ ਘਰ ਦੀ ਤਲਾਸ਼ੀ ਲਈ ਗਈ ਤਾਂ ਉੱਥੋਂ ਨਾਜਾਇਜ਼ ਸ਼ਰਾਬ ਦੀਅਾਂ 100 ਬੋਤਲਾਂ ਬਰਾਮਦ ਹੋਈਅਾਂ।  ਮੁਲਜ਼ਮ ਨੂੰ ਕਾਬੂ ਕਰ ਕੇ ਪੁਲਸ  ਨੇ  ਉਸ ਵਿਰੁੱਧ ਮਾਮਲਾ  ਦਰਜ  ਕਰ  ਲਿਆ ਹੈ।