ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ 'ਤੇ ਲਾਈ ਰੋਕ

Tuesday, Jun 28, 2022 - 12:42 PM (IST)

ਚੰਡੀਗੜ੍ਹ (ਵੈੱਬ ਡੈਸਕ, ਹਾਂਡਾ) : ਪੰਜਾਬ 'ਚ ਨਵੀਂ ਐਕਸਾਈਜ਼ ਪਾਲਿਸੀ ਨੂੰ ਲੈ ਕੇ ਸੂਬਾ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਖ਼ਿਲਾਫ਼ ਦਾਇਰ ਪਟੀਸ਼ਨਾਂ 'ਤੇ ਅੱਜ ਸੁਣਵਾਈ ਕੀਤੀ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ 'ਅਗਨੀਪਥ' 'ਤੇ ਹੰਗਾਮਾ, CM ਮਾਨ ਨੇ ਸਖ਼ਤ ਵਿਰੋਧ ਕਰਦਿਆਂ ਆਖੀ ਵੱਡੀ ਗੱਲ

ਅਦਾਲਤ ਨੇ ਸੁਣਵਾਈ ਤੋਂ ਬਾਅਦ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ 'ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 5 ਜੁਲਾਈ ਤੱਕ ਇਸ ਮਾਮਲੇ ਸਬੰਧੀ ਸਟੇ ਲਾ ਦਿੱਤੀ ਹੈ। 

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਨੂੰ ਹਾਈਕੋਰਟ 'ਚ ਚੁਣੌਤੀ, ਅੱਜ ਹੋਵੇਗੀ ਸੁਣਵਾਈ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ’ਚ ਜਾਰੀ ਕੀਤੀ ਗਈ ਐਕਸਾਈਜ਼ ਪਾਲਿਸੀ 2022-23 ਨੂੰ 4 ਲੋਕਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨਾਂ ਦਾਖ਼ਲ ਕਰ ਕੇ ਚੁਣੌਤੀ ਦਿੱਤੀ ਹੈ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਦੀ ਭਾਰੀ ਸੁਰੱਖਿਆ ਵਿਚਾਲੇ ਅੰਮ੍ਰਿਤਸਰ ਅਦਾਲਤ 'ਚ ਪੇਸ਼ੀ, 8 ਦਿਨਾਂ ਦੇ ਰਿਮਾਂਡ 'ਤੇ

ਹਾਈਕੋਰਟ ਦੀ ਰਜਿਸਟਰੀ ’ਚ ਸਾਰੀਆਂ ਪਟੀਸ਼ਨਾਂ ਮਨਜ਼ੂਰ ਕਰ ਲਈਆਂ ਗਈਆਂ ਹਨ, ਜਿਨ੍ਹਾਂ 'ਤੇ ਮੰਗਲਵਾਰ ਨੂੰ ਇਕੱਠਿਆਂ ਸੁਣਵਾਈ ਹੋਈ। ਇਨ੍ਹਾਂ ਪਟੀਸ਼ਨਾਂ ’ਚ ਦੋਸ਼ ਲਗਾਏ ਗਏ ਹਨ ਕਿ ਨਵੀਂ ਐਕਸਾਈਜ਼ ਪਾਲਿਸੀ ਰਾਹੀਂ ਪੰਜਾਬ ’ਚ ਸ਼ਰਾਬ ਕਾਰੋਬਾਰ ’ਚ ਮਨੋਪਲੀ ਨੂੰ ਬੜ੍ਹਾਵਾ ਦਿੱਤਾ ਗਿਆ ਹੈ, ਜਿਸ ਨਾਲ ਛੋਟੇ ਸ਼ਰਾਬ ਕਾਰੋਬਾਰੀਆਂ ਨੂੰ ਨੁਕਸਾਨ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News