''ਕੋਰੋਨਾ'' ਦਰਮਿਆਨ ਚੰਡੀਗੜ੍ਹ ਪ੍ਰਸ਼ਾਸਨ ਦਾ ਸਖ਼ਤ ਫ਼ੈਸਲਾ, ਪੰਜਾਬ ਦੀ ਤਰਜ਼ ''ਤੇ ਨਹੀਂ ਖੁੱਲ੍ਹਣਗੇ ''ਸ਼ਰਾਬ ਦੇ ਠੇਕੇ''

05/06/2021 8:53:27 AM

ਚੰਡੀਗੜ੍ਹ (ਰਾਜਿੰਦਰ) : ਯੂ. ਟੀ. ਪ੍ਰਸ਼ਾਸਨ ਨੇ ਸ਼ਹਿਰ ਵਿਚ ਮਿੰਨੀ ਲਾਕਡਾਊਨ ਦੌਰਾਨ ਸ਼ਰਾਬ ਦੇ ਠੇਕੇ ਅਤੇ ਹਾਰਡਵੇਅਰ ਰਿਟੇਲ ਦੀਆਂ ਦੁਕਾਨਾਂ ਖੋਲ੍ਹਣ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਵਪਾਰੀਆਂ ਨੇ ਮੋਬਾਇਲ ਰਿਪੇਅਰ ਦੀਆਂ ਦੁਕਾਨਾਂ ਅਤੇ ਆਪਟੀਕਲਸ ਵਾਂਗ ਇਨ੍ਹਾਂ ਨੂੰ ਵੀ ਖੋਲ੍ਹਣ ਦੀ ਮੰਗ ਕੀਤੀ ਸੀ। ਪੰਜਾਬ ਦੀ ਤਰਜ਼ ’ਤੇ ਇਹ ਮੰਗ ਕੀਤੀ ਜਾ ਰਹੀ ਸੀ ਕਿਉਂਕਿ ਪ੍ਰਸ਼ਾਸਨ ਨੇ ਚੰਡੀਗੜ੍ਹ ਵਿਚ ਜ਼ਿਆਦਾਤਰ ਰੋਕਾਂ ਪੰਜਾਬ ਦੀ ਤਰਜ਼ ’ਤੇ ਹੀ ਲਾਈਆਂ ਹਨ ਪਰ ਬਾਵਜੂਦ ਇਸ ਦੇ ਪ੍ਰਸ਼ਾਸਨ ਰਾਜ਼ੀ ਨਹੀਂ ਹੋਇਆ ਹੈ। 

ਇਹ ਵੀ ਪੜ੍ਹੋ : ਘਰ 'ਚ ਦੱਬੇ ਸੋਨੇ 'ਤੇ ਬੈਠੇ ਸੱਪ ਦੀ ਗੱਲ ਨੇ ਘੁੰਮਣਘੇਰੀ 'ਚ ਪਾਇਆ ਡੇਅਰੀ ਮਾਲਕ, ਹੈਰਾਨ ਕਰ ਦੇਵੇਗੀ ਅਖ਼ੀਰ ਦੀ ਕਹਾਣੀ
50 ਫ਼ੀਸਦੀ ਸਟਾਫ਼ ਨਾਲ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਵੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ
ਚੰਡੀਗੜ੍ਹ ਵਪਾਰ ਮੰਡਲ ਦੇ ਪ੍ਰਧਾਨ ਚਰਣਜੀਵ ਸਿੰਘ ਨੇ ਇਸ ਸਬੰਧੀ ਕਿਹਾ ਹੈ ਕਿ ਉਨ੍ਹਾਂ ਨੇ ਸਲਾਹਕਾਰ ਤੋਂ ਮੰਗ ਕੀਤੀ ਹੈ ਕਿ 50 ਫ਼ੀਸਦੀ ਸਟਾਫ਼ ਦੇ ਨਾਲ ਗੈਰ-ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਹ ਆਪਣੀਆਂ ਦੁਕਾਨਾਂ ’ਤੇ ਕੋਰੋਨਾ ਸਬੰਧੀ ਸਾਰੇ ਨਿਯਮਾਂ ਦੀ ਪਾਲਣਾ ਕਰਵਾ ਰਹੇ ਹਨ ਤਾਂ ਫਿਰ ਉਨ੍ਹਾਂ ਦੀਆਂ ਦੁਕਾਨਾਂ ਨੂੰ ਬੰਦ ਕਰਨਾ ਗਲਤ ਹੈ। ਇਸ ਕਾਰਨ ਵਪਾਰੀਆਂ ਵਿਚ ਕਾਫ਼ੀ ਰੋਸ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਨੇ ਆਪਣੇ ਕਿਰਾਏ ਸਮੇਤ ਹੋਰ ਖ਼ਰਚੇ ਕੱਢਣੇ ਹਨ, ਜਿਸ ਕਾਰਨ ਤੁਰੰਤ ਉਨ੍ਹਾਂ ਦੀਆਂ ਦੁਕਾਨਾਂ ਖੋਲ੍ਹਣ ਸਬੰਧੀ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਦੁਕਾਨਦਾਰਾਂ ਦਾ ਪਾਣੀ, ਬਿਜਲੀ ਅਤੇ ਪ੍ਰਾਪਰਟੀ ਟੈਕਸ ਵੀ ਘੱਟ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਫਿਰ Twitter ਨੂੰ ਹਥਿਆਰ ਬਣਾ ਕੀਤਾ ਵੱਡਾ ਧਮਾਕਾ, ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨਾ
ਬੈੱਡ ਦੀ ਉਪਲੱਬਧਤਾ ਸਬੰਧੀ ਵੈੱਬਸਾਈਟ ’ਤੇ ਅਪਲੋਡ ਹੋਵੇਗਾ ਡਾਟਾ
ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰਿਦਾ ਨੇ ਕਿਹਾ ਹੈ ਕਿ ਬੈੱਡ ਦੀ ਉਪਲੱਬਧਤਾ ਸਬੰਧੀ ਰੋਜ਼ ਯੂ. ਟੀ. ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਡਾਟਾ ਅੱਪਲੋਡ ਕੀਤਾ ਜਾਵੇਗਾ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਹੀ ਅਜਿਹਾ ਕੀਤਾ ਜਾ ਰਿਹਾ ਹੈ। ਨਾਲ ਹੀ ਆਕਸੀਜਨ ਲਈ ਵੀ ਇਕ ਸਪੈਸ਼ਲ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

Babita

This news is Content Editor Babita