ਜੇਤੂ ਰੋਡ ਸ਼ੋਅ ਦੌਰਾਨ ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਹੋਈ ਖ਼ਰਾਬ, ਪਹੁੰਚੇ ਹਸਪਤਾਲ

Sunday, Jun 26, 2022 - 07:22 PM (IST)

ਜੇਤੂ ਰੋਡ ਸ਼ੋਅ ਦੌਰਾਨ ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਹੋਈ ਖ਼ਰਾਬ, ਪਹੁੰਚੇ ਹਸਪਤਾਲ

ਸੰਗਰੂਰ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜੇਤੂ ਰੋਡ ਸ਼ੋਅ ਦੌਰਾਨ ਤਬੀਅਤ ਖ਼ਰਾਬ ਹੋ ਗਈ। ਇਸ ਦੌਰਾਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਡਾਕਟਰ ਨੇ ਉਨ੍ਹਾਂ ਦਾ ਚੈੱਕਅਪ ਕੀਤਾ। ਡਾਕਟਰ ਨੇ ਗਲੇ ’ਚ ਖ਼ਰਾਬੀ ਕਾਰਨ ਉਨ੍ਹਾਂ ਨੂੰ ਬੋਲਣ ਤੋਂ ਮਨ੍ਹਾ ਕੀਤਾ ਹੈ। ਉਨ੍ਹਾਂ ਦਵਾਈ ਦੇ ਕੇ ਸਿਮਰਨਜੀਤ ਮਾਨ ਨੂੰ ਘਰ ਭੇਜ ਦਿੱਤਾ। ਸਿਮਰਨਜੀਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਨੀ ਸੀ, ਉਹ ਵੀ ਫਿਲਹਾਲ ਰੱਦ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ, ਜਾਣੋ ਕੀ ਰਹੇ ਵੱਡੇ ਕਾਰਨ

ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣਾਂ ਦੇ ਨਤੀਜਿਆਂ ਦੌਰਾਨ ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਫਸਵੇਂ ਮੁਕਾਬਲੇ ’ਚ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ 5822 ਵੋਟਾਂ ਦੇ ਫ਼ਰਕ ਨਾਲ ਹਰਾਇਆ। ਸਿਮਰਨਜੀਤ ਸਿੰਘ ਮਾਨ ਨੇ 253154 ਵੋਟਾਂ ਹਾਸਲ ਕੀਤੀਆਂ, ਜਦਕਿ ਗੁਰਮੇਲ ਸਿੰਘ ਘਰਾਚੋਂ ਨੂੰ 247332 ਵੋਟਾਂ ਹੀ ਹਾਸਲ ਹੋਈਆਂ।

 
Big Breaking: ਸਿਮਰਨਜੀਤ ਮਾਨ ਦੀ ਵਿਗੜੀ ਸਿਹਤ, ਪਹੁੰਚੇ ਹਸਪਤਾਲ, ਦੇਖੋ ਮੌਕੇ ਦੀਆਂ ਤਸਵੀਰਾਂ

Big Breaking: ਸਿਮਰਨਜੀਤ ਮਾਨ ਦੀ ਵਿਗੜੀ ਸਿਹਤ, ਪਹੁੰਚੇ ਹਸਪਤਾਲ, ਦੇਖੋ ਮੌਕੇ ਦੀਆਂ ਤਸਵੀਰਾਂ #punjab #simranjitmann

Posted by JagBani on Sunday, June 26, 2022

 


author

Manoj

Content Editor

Related News