ਪੰਜਾਬ ''ਚ ਛੁੱਟੀਆਂ ਦੇ ਵਾਧੇ ਨੂੰ ਲੈ ਕੇ ਸਰਕਾਰ ਦਾ ਨਵਾਂ ਫ਼ੈਸਲਾ, ਜਾਰੀ ਕੀਤੇ ਹੁਕਮ
Tuesday, Dec 31, 2024 - 06:38 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆਂ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆਂ ਦਾ ਆਂਗਣਵਾੜੀ ਸੈਂਟਰਾਂ ਵਿਚ ਆਉਣਾ ਬਹੁਤ ਮੁਸ਼ਕਿਲ ਹੈ।
ਇਹ ਵੀ ਪੜ੍ਹੋ : ਸਰਦੀਆਂ ਦੀਆਂ ਛੁੱਟੀਆਂ ਵਿਚਾਲੇ ਵਿਦਿਆਰਥੀਆਂ ਲਈ ਇਕ ਹੋਰ ਵੱਡਾ ਐਲਾਨ
ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿਚ 3 ਤੋਂ 6 ਸਾਲ ਦੇ ਬੱਚਿਆਂ ਨੂੰ 7 ਜਨਵਰੀ 2025 ਤੱਕ ਛੁੱਟੀਆਂ ਕੀਤੀਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਂਨ ਟੇਕਹੋਮ ਰਾਸ਼ਨ ਦਿੱਤਾ ਜਾਵੇ।
ਇਹ ਵੀ ਪੜ੍ਹੋ : ਜਲੰਧਰ ਸ਼ਹਿਰ 'ਚ ਆਉਣ ਵਾਲੇ ਸਾਵਧਾਨ, ਪਹਿਲਾਂ ਪੜ੍ਹ ਲਵੋ ਇਹ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e