ਨਵੇਂ ਸਾਲ ਦੀ ਰਾਤ 'ਤਾਪਮਾਨ' ਨੂੰ ਲੈ ਕੇ ਟੁੱਟਿਆ 5 ਸਾਲਾਂ ਦਾ ਰਿਕਾਰਡ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ

01/02/2023 11:50:19 AM

ਚੰਡੀਗੜ੍ਹ (ਪਾਲ) : ਸਿਟੀ ਬਿਊਟੀਫੁੱਲ ਚੰਡੀਗੜ੍ਹ 'ਚ ਨਵੇਂ ਸਾਲ ਦੀ ਸ਼ੁਰੂਆਤ ਧੁੰਦ ਨਾਲ ਹੋਈ। ਦੁਪਹਿਰ ਤੱਕ ਧੁੱਪ ਅਤੇ ਛਾਂ ਦਾ ਦੌਰ ਜਾਰੀ ਰਿਹਾ ਪਰ ਸ਼ਾਮ ਤੱਕ ਸੀਤ ਲਹਿਰ ਸ਼ੁਰੂ ਹੋ ਗਈ। ਐਤਵਾਰ ਨੂੰ ਦਿਨ ਦੇ ਪਾਰੇ 'ਚ 4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਵੱਧ ਤੋਂ ਵੱਧ ਤਾਪਮਾਨ 16.8 ਅਤੇ ਘੱਟ ਤੋਂ ਘੱਟ 7.4 ਡਿਗਰੀ ਰਿਹਾ। ਇਹ ਆਮ ਨਾਲੋਂ 2 ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੌਸਮ ਖ਼ੁਸ਼ਕ ਰਹੇਗਾ। ਧੁੰਦ ਜ਼ਿਆਦਾ ਨਜ਼ਰ ਨਹੀਂ ਆਵੇਗੀ। ਸੀਤ ਲਹਿਰ ਦਾ ਦੌਰ ਜਾਰੀ ਰਹੇਗਾ, ਜਿਸ ਕਾਰਣ ਠੰਡ ਬਣੀ ਰਹੇਗੀ। ਮੌਸਮ ਵਿਭਾਗ ਦੇ ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ ਇਹ 5 ਸਾਲਾਂ 'ਚ ਪਹਿਲੀ ਵਾਰ ਹੈ ਕਿ ਨਵੇਂ ਸਾਲ ਦੀ ਰਾਤ ਨੂੰ ਸਭ ਤੋਂ ਵੱਧ ਘੱਟ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਾਲ 2018 'ਚ ਪਹਿਲੀ ਜਨਵਰੀ ਨੂੰ ਘੱਟ ਤੋਂ ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਉਸ ਤੋਂ ਬਾਅਦ ਇਹ ਪਹਿਲੀ ਵਾਰ ਹੈ, ਜਦੋਂ ਇੰਨਾ ਜ਼ਿਆਦਾ ਘੱਟ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : CM ਮਾਨ ਦਾ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਲੈ ਕੇ ਵੱਡਾ ਬਿਆਨ, 'ਅਜੇ ਤਾਂ ਕਿੱਸੇ ਖੁੱਲ੍ਹਣੇ ਸ਼ੁਰੂ ਹੀ ਹੋਏ, ਹੁਣ ਅੱਗੇ..
ਅੱਗੇ ਮੌਸਮ ਕਿਹੋ ਜਿਹਾ ਰਹੇਗਾ
ਸੋਮਵਾਰ ਨੂੰ ਆਸਮਾਨ ਸਾਫ਼ ਰਹਿਣ, ਸਵੇਰ ਅਤੇ ਸ਼ਾਮ ਨੂੰ ਹਲਕੀ ਧੁੰਦ, ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਮੰਗਲਵਾਰ ਆਸਮਾਨ ਸਾਫ਼ ਰਹੇਗਾ। ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਤੱਕ ਰਹੇਗਾ, ਧੁੰਦ ਰਹਿਣ ਦੇ ਆਸਾਰ ਹਨ।
ਬੁੱਧਵਾਰ ਨੂੰ ਅਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ, ਧੁੰਦ ਪੈਣ ਦੀ ਸੰਭਾਵਨਾ ਹੈ, ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਹੇਗਾ, ਜਦਕਿ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਤੱਕ ਰਹੇਗਾ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਮੁੱਖ ਰਾਹ 72 ਘੰਟਿਆਂ ਤੋਂ ਬੰਦ, ਕਿਸੇ ਨੂੰ ਵੀ ਆਉਣ-ਜਾਣ ਦੀ ਨਹੀਂ ਇਜਾਜ਼ਤ, ਜਾਣੋ ਕਾਰਨ
ਪਿਛਲੇ 6 ਸਾਲਾਂ 'ਚ 1 ਜਨਵਰੀ ਨੂੰ ਰਿਕਾਰਡ ਹੋਇਆ ਘੱਟ ਤੋਂ ਘੱਟ ਤਾਪਮਾਨ
2023 'ਚ 7.4 ਡਿਗਰੀ
2022 'ਚ 5.1 ਡਿਗਰੀ
2021 'ਚ 6.1 ਡਿਗਰੀ
2020 'ਚ 3.5 ਡਿਗਰੀ
2019 'ਚ 4.2 ਡਿਗਰੀ
2018 'ਚ 8.2 ਡਿਗਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita