ਪੰਜਾਬ 'ਚ ਹਲਕਾ ਮੀਂਹ ਪੈਣ ਮਗਰੋਂ ਵਧੀ 'ਠੰਡ', ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ
Tuesday, Nov 15, 2022 - 01:42 PM (IST)
ਚੰਡੀਗੜ੍ਹ : ਪੰਜਾਬ 'ਚ ਬੀਤੇ ਦਿਨ ਕਈ ਇਲਾਕਿਆਂ 'ਚ ਹਲਕਾ ਮੀਂਹ ਪਿਆ। ਇਸ ਨਾਲ ਸੂਬੇ ਅੰਦਰ ਠੰਡ ਵੱਧ ਗਈ ਹੈ। ਪੰਜਾਬ ਦੇ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਮੋਹਾਲੀ ਅਤੇ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ 'ਚ ਹਲਕਾ ਮੀਂਹ ਪਿਆ। ਮੌਸਮ ਵਿਭਾਗ ਦੇ ਮੁਤਾਬਕ ਪੱਛਮੀ ਮੌਸਮੀ ਗੜਬੜੀ ਦੇ ਸਰਗਰਮੀ ਫੜ੍ਹ ਲੈਣ ਦੇ ਆਸਾਰ ਹਨ। ਮੌਸਮ ਮਾਹਿਰਾਂ ਨੇ ਦੱਸਿਆ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ’ਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ।
ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਦੇ ਤਾਪਮਾਨ 'ਚ ਵੀ ਕਮੀ ਦੇਖਣ ਨੂੰ ਮਿਲੀ ਹੈ। ਇਨ੍ਹਾਂ ਇਲਾਕਿਆਂ 'ਚ ਹਲਕੀ ਧੁੰਦ ਪੈਣ ਦਾ ਅੰਦਾਜ਼ਾ ਵੀ ਲਾਇਆ ਜਾ ਰਿਹਾ ਹੈ। ਹਲਕੇ ਮੀਂਹ ਨਾਲ ਹਵਾ ਦੀ ਗੁਣਵੱਤਾ 'ਚ ਵੀ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਮੀਂਹ ਕਾਰਨ ਬਦਲਿਆ ਮੌਸਮ, ਠੰਡ ਨੇ ਪੂਰੀ ਤਰ੍ਹਾਂ ਫੜ੍ਹਿਆ ਜ਼ੋਰ
ਠੰਡ ਵੱਧਣ ਦੇ ਕਾਰਨ ਲੋਕਾਂ ਨੇ ਗਰਮ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਖੇਤੀ ਮਾਹਿਰਾਂ ਅਨੁਸਾਰ ਆਉਣ ਵਾਲੇ ਸਮੇਂ ’ਚ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਇਸ ਫ਼ਸਲ ਲਈ ਮੌਸਮ ਜਿੰਨਾ ਠੰਡਾ ਹੋਵੇਗਾ, ਝਾੜ ਵੀ ਓਨਾ ਹੀ ਚੰਗਾ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ