ਪੰਜਾਬ 'ਚ ਕੜਾਕੇ ਦੀ ਠੰਡ ਬਾਰੇ ਮੌਸਮ ਵਿਭਾਗ ਨੇ ਆਖ਼ੀ ਇਹ ਗੱਲ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

Friday, Dec 02, 2022 - 03:16 PM (IST)

ਪੰਜਾਬ 'ਚ ਕੜਾਕੇ ਦੀ ਠੰਡ ਬਾਰੇ ਮੌਸਮ ਵਿਭਾਗ ਨੇ ਆਖ਼ੀ ਇਹ ਗੱਲ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਲੁਧਿਆਣਾ (ਸਲੂਜਾ) : ਪੰਜਾਬ 'ਚ ਕੜਾਕੇ ਦੀ ਠੰਡ ਇਸ ਵਾਰ ਪੈਣ ਦੀ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਇਹ ਭਵਿੱਖਬਾਣੀ ਕੀਤੀ ਗਈ ਹੈ ਕਿ ਇਸ ਵਾਰ ਸੂਬੇ ਦੇ ਲੋਕਾਂ ਨੂੰ ਠੰਡ ਜ਼ਿਆਦਾ ਨਹੀਂ ਠਾਰੇਗੀ। ਮੌਸਮ ਵਿਭਾਗ ਚੰਡੀਗੜ੍ਹ ਦੇ ਮੁਤਾਬਕ ਦਸੰਬਰ ਮਹੀਨੇ ਦੌਰਾਨ ਦਿਨ ਅਤੇ ਰਾਤ ਦਾ ਤਾਪਮਾਨ ਆਮ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ 10 ਦਿਨਾਂ ਤੱਕ ਪੰਜਾਬ ਦੇ ਇਲਾਕਿਆਂ 'ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ : ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੇ ਚੈੱਕ ਹੋਏ ਬਾਊਂਸ

ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਹੈ ਕਿ ਅੰਮ੍ਰਿਤਸਰ, ਪਠਾਨਕੋਟ ਅਤੇ ਹੋਰ ਜ਼ਿਲ੍ਹਿਆਂ 'ਚ 1-2 ਦਿਨਾਂ ਅੰਦਰ ਧੁੰਦ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ 'ਚ ਪਿਛਲੇ ਸਾਲਾਂ ਦੇ ਮੁਕਾਬਲੇ ਠੰਡ ਜ਼ਿਆਦਾ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਵਾਰ ਨਵੰਬਰ ਮਹੀਨੇ 'ਚ ਰਾਤਾਂ ਠੰਡੀਆਂ ਰਹੀਆਂ, ਜਦੋਂ ਕਿ ਦਿਨ 'ਚ ਮੌਸਮ ਗਰਮਾਹਟ ਵਾਲਾ ਰਿਹਾ, ਜਿਸ ਕਾਰਨ ਲੋਕਾਂ ਨੂੰ ਠੰਡ ਦਾ ਜ਼ਿਆਦਾ ਅਹਿਸਾਸ ਨਹੀਂ ਹੋਇਆ।

ਇਹ ਵੀ ਪੜ੍ਹੋ : ਪੈਰੀਂ ਹੱਥ ਲਾਉਣ ਬਹਾਨੇ ਮੁੰਡਾ ਕਰ ਗਿਆ ਕਾਰਾ, ਬਜ਼ੁਰਗ ਬੇਬੇ ਨੂੰ ਪਤਾ ਹੀ ਨਾ ਲੱਗਾ

ਨਵੰਬਰ 'ਚ ਦਿਨ-ਰਾਤ ਦੇ ਤਾਪਮਾਨ 'ਚ ਜ਼ਿਆਦਾ ਫ਼ਰਕ ਰਹਿਣ ਦਾ ਇਹ ਲਗਾਤਾਰ ਦੂਜਾ ਸਾਲ ਰਿਹਾ। ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਜੇਕਰ ਇਸ ਸਾਲ ਵੀ ਅਜਿਹਾ ਹੀ ਹੋਇਆ ਤਾਂ ਕਿਹਾ ਜਾ ਸਕਦਾ ਹੈ ਕਿ ਠੰਡ ਦੇ ਪੈਟਰਨ 'ਚ ਬਦਲਾਅ ਆ ਚੁੱਕਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News