ਪੰਜਾਬ 'ਚ 'ਠੰਡ' ਨੂੰ ਲੈ ਕੇ ਮਾਹਿਰਾਂ ਨੇ ਆਖੀ ਇਹ ਗੱਲ, ਇਸ ਤਾਰੀਖ਼ ਤੱਕ ਬਦਲੇਗਾ ਮੌਸਮ ਦਾ ਮਿਜਾਜ਼

Monday, Dec 05, 2022 - 03:48 PM (IST)

ਪੰਜਾਬ 'ਚ 'ਠੰਡ' ਨੂੰ ਲੈ ਕੇ ਮਾਹਿਰਾਂ ਨੇ ਆਖੀ ਇਹ ਗੱਲ, ਇਸ ਤਾਰੀਖ਼ ਤੱਕ ਬਦਲੇਗਾ ਮੌਸਮ ਦਾ ਮਿਜਾਜ਼

ਲੁਧਿਆਣਾ (ਸਲੂਜਾ) : ਪਿਛਲੇ ਸਾਲਾਂ ਦੀ ਗੱਲ ਕਰੀਏ ਤਾਂ ਇਸ ਸਾਲ ਉਸ ਤਰ੍ਹਾਂ ਦੀ ਠੰਡ ਨਹੀਂ ਪੈ ਰਹੀ ਅਤੇ ਨਾ ਹੀ ਦਿਨ ਦੇ ਸਮੇਂ ਵੀ ਠੰਡ ਦਾ ਅਹਿਸਾਸ ਹੋ ਰਿਹਾ ਹੈ। ਇਸ ਵਾਰ ਪੰਜਾਬ 'ਚ ਦੇਰ ਰਾਤ ਅਤੇ ਸਵੇਰ ਦੇ ਸਮੇਂ ਹੀ ਠੰਡ ਮਹਿਸੂਸ ਹੋ ਰਹੀ ਹੈ। ਜੇਕਰ ਸਵੇਰ ਤੋਂ ਲੈ ਕੇ ਸ਼ਾਮ ਦੀ ਗੱਲ ਕਰੀਏ ਤਾਂ ਧੁੱਪ ਖਿੜ੍ਹੀ ਰਹਿਣ ਕਾਰਨ ਕਿਸੇ ਹੱਦ ਤੱਕ ਗਰਮੀ ਮਹਿਸੂਸ ਹੋ ਰਹੀ ਹੈ। ਪੰਜਾਬ 'ਚ ਸਾਲ 2014 ਤੋਂ ਸਾਲ 2020 ਦੌਰਾਨ ਕੜਾਕੇ ਦੀ ਠੰਡ ਦੇਖਣ ਨੂੰ ਮਿਲੀ। ਇਸ ਸਮੇਂ ਕਈ ਜ਼ਿਲ੍ਹਿਆਂ 'ਚ ਘੱਟੋ-ਘੱਟ ਤਾਪਮਾਨ ਦਾ ਪਾਰਾ 0 ਤੋਂ 1 ਡਿਗਰੀ ਸੈਲਸੀਅਸ ਅਤੇ ਕਈ ਜ਼ਿਲ੍ਹਿਆਂ 'ਚ 2 ਤੋਂ 4 ਡਿਗਰੀ ਸੈਲਸੀਅਸ ਵਿਚਕਾਰ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਗਰਭਵਤੀ ਔਰਤਾਂ ਦੇ ਜਣੇਪੇ ਨੂੰ ਲੈ ਕੇ ਚੰਗੀ ਖ਼ਬਰ, ਸਿਹਤ ਮੰਤਰੀ ਨੇ ਸਾਂਝੀ ਕੀਤੀ ਜਾਣਕਾਰੀ

ਜੇਕਰ ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਇਸ ਸਮੇਂ ਪੰਜਾਬ ਦੇ ਮੋਗਾ ਅਤੇ ਮੁਕਤਸਰ 'ਚ 5.9 ਡਿਗਰੀ ਸੈਲਸੀਅਸ, ਫਰੀਦਕੋਟ 'ਚ 6.6 ਡਿਗਰੀ ਸੈਲਸੀਅਸ, ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ 'ਚ ਘੱਟੋ-ਘੱਟ ਤਾਪਮਾਨ ਦਾ ਪਾਰਾ 6 ਤੋਂ 7 ਡਿਗਰੀ ਸੈਲਸੀਅਸ, ਅੰਮ੍ਰਿਤਸਰ 'ਚ 6.5 ਡਿਗਰੀ ਸੈਲਸੀਅਸ, ਪਟਿਆਲਾ 'ਚ 6.6, ਬਠਿੰਡਾ 'ਚ 6.4, ਬਰਨਾਲਾ 'ਚ 6.6, ਜਦੋਂ ਕਿ ਗੁਰਦਾਸਪੁਰ 'ਚ 7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ 'ਚ ਪਲਾਸਟਿਕ ਡੋਰ ਦਾ ਕਹਿਰ, ਰਾਹ ਜਾਂਦੇ ਵਿਅਕਤੀ ਨੂੰ ਬੁਰੀ ਤਰ੍ਹਾਂ ਕੀਤਾ ਲਹੂ-ਲੁਹਾਨ, ਪੁੱਜਿਆ ਹਸਪਤਾਲ

ਮੌਸਮ ਮਾਹਿਰਾਂ ਨੇ ਦੱਸਿਆ ਕਿ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਵੱਧਣ ਨਾਲ ਪੰਜਾਬ 'ਚ ਠੰਡ ਵੱਧਣ ਦੀ ਸੰਭਾਵਨਾ ਪਹਿਲਾਂ ਨਾਲੋਂ ਵੱਧ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਵੱਡੀ ਗਿਣਤੀ 'ਚ ਲੋਕ ਨਵਾਂ ਸਾਲ ਮਨਾਉਣ ਲਈ ਪਹਾੜੀ ਇਲਾਕਿਆਂ 'ਚ ਜਾਣ ਲੱਗੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਉੱਥੇ ਬੁਕਿੰਗ ਇਸ ਹੱਦ ਤੱਕ ਵੱਧ ਗਈ ਹੈ ਕਿ ਉੱਥੇ ਰਹਿਣ ਲਈ ਹੋਟਲਾਂ 'ਚ ਕਮਰੇ ਨਹੀਂ ਮਿਲ ਰਹੇ। ਹਰ ਕੋਈ ਆਪਣੇ ਢੰਗ ਨਾਲ ਨਵੇਂ ਸਾਲ ਨੂੰ ਆਪਣੇ ਅੰਦਾਜ਼ 'ਚ ਮਨਾਉਣਾ ਚਾਹੁੰਦਾ ਹੈ।
ਕਿਹੋ ਜਿਹਾ ਰਹੇਗਾ ਮੌਸਮ ਦਾ ਮਿਜਾਜ਼
ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ 7 ਦਸੰਬਰ ਨੂੰ ਪੱਛਮੀਂ ਚੱਕਰਵਾਤ ਦੀ ਸੰਭਾਵਨਾ ਦੇ ਮੱਦੇਨਜ਼ਰ ਮੌਸਮ ਦੇ ਮਿਜਾਜ਼ 'ਚ ਕਰਵਟ ਦੇਖਣ ਨੂੰ ਮਿਲ ਸਕਦੀ ਹੈ। ਇਸ ਸਮੇਂ ਦੌਰਾਨ ਹਿਮਾਲਿਆ ਸਮੇਤ ਪਹਾੜੀ ਇਲਾਕਿਆਂ 'ਚ ਬਰਫ਼ ਪੈਣ ਨਾਲ ਪੰਜਾਬ 'ਚ ਠੰਡ ਦਾ ਪ੍ਰਕੋਪ ਪਹਿਲਾਂ ਨਾਲੋਂ ਵਧੇਗਾ। ਇਸ ਦੇ ਮੱਦੇਨਜ਼ਰ ਸਵੇਰੇ ਅਤੇ ਦੇਰ ਰਾਤ ਦੇ ਸਮੇਂ ਸੰਘਣੀ ਧੁੰਦ ਵੱਧਣ ਦੀ ਵੀ ਸੰਭਾਵਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News