ਪੰਜਾਬ 'ਚ ਕੜਾਕੇ ਦੀ 'ਠੰਡ' ਪੈਣੀ ਸ਼ੁਰੂ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

12/16/2022 2:56:28 PM

ਲੁਧਿਆਣਾ (ਸਲੂਜਾ) : ਦੇਸ਼ ਦੇ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਵੱਧਦੇ ਹੀ ਪੰਜਾਬ ਦੇ ਮੈਦਾਨੀ ਇਲਾਕਿਆਂ 'ਚ ਠੰਡ ਨੇ ਜ਼ੋਰ ਫੜ੍ਹ ਲਿਆ ਹੈ। ਸ਼ੁੱਕਰਵਾਰ ਸਵੇਰ ਦੇ ਸਮੇਂ ਪੰਜਾਬ ਦੇ ਬਠਿੰਡਾ ਅਤੇ ਰੋਪੜ 'ਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 3.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦੋਂ ਕਿ ਘੱਟ ਤੋਂ ਘੱਟ ਤਾਪਮਾਨ ਦੇ ਮਾਮਲੇ 'ਚ ਦੂਜੇ ਨੰਬਰ 'ਤੇ ਆਦਮਪੁਰ ਰਿਹਾ।

ਇਹ ਵੀ ਪੜ੍ਹੋ : ਲੁਧਿਆਣਾ 'ਚ ਸਿਲੰਡਰ ਫਟਣ ਕਾਰਨ ਜ਼ਬਰਦਸਤ ਧਮਾਕਾ, ਦੇਖੋ ਹਾਦਸੇ ਦਾ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ

ਇਹ ਜਾਣਕਾਰੀ ਮੌਸਮ ਵਿਭਾਗ ਚੰਡੀਗੜ੍ਹ ਦੇ ਮੁਖੀ ਡਾ. ਮਨਮੋਹਨ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਪਠਾਨਕੋਟ 'ਚ ਘੱਟੋ-ਘੱਟ ਤਾਪਮਾਨ ਦਾ ਪਾਰਾ 6.1 ਡਿਗਰੀ ਸੈਲਸੀਅਸ, ਗੁਰਦਾਸਪੁਰ 'ਚ 5 ਡਿਗਰੀ, ਜਲੰਧਰ 'ਚ 3.7, ਹੁਸ਼ਿਆਰਪੁਰ 'ਚ 5.1, ਮੁਕਤਸਰ ਸਾਹਿਬ 'ਚ 5.7, ਮੋਹਾਲੀ 'ਚ 7.5, ਪਟਿਆਲਾ 'ਚ 7.4 ਅਤੇ ਫਤਿਹਗੜ੍ਹ ਸਾਹਿਬ 'ਚ 7.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਦੀਆਂ 'ਪੰਚਾਇਤਾਂ' ਨੂੰ ਲੈ ਕੇ ਵੱਡੀ ਖ਼ਬਰ, ਇਹ ਹੁਕਮ ਨਾ ਮੰਨੇ ਤਾਂ ਮੁਅੱਤਲ ਹੋਣਗੇ ਸਰਪੰਚ

ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਫਿਲਹਾਲ ਪੰਜਾਬ 'ਚ ਪੱਛਮੀ ਚੱਕਰਵਾਤ ਦੀ ਕੋਈ ਸੰਭਾਵਨਾ ਨਾ ਹੋਣ ਕਾਰਨ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਲਈ ਮੌਸਮ ਦਾ ਮਿਜਾਜ਼ ਖ਼ੁਸ਼ਕ ਅਤੇ ਠੰਡਾ ਬਣਿਆ ਰਹੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita