ਪੰਜਾਬ 'ਚ ਹੱਡ ਚੀਰਵੀਂ ਠੰਡ ਨੇ ਤੋੜਿਆ 53 ਸਾਲਾਂ ਦਾ ਰਿਕਾਰਡ, ਘਰੋਂ ਬਾਹਰ ਨਾ ਨਿਕਲਣ ਬਜ਼ੁਰਗ ਤੇ ਬੱਚੇ
Thursday, Jan 05, 2023 - 03:22 PM (IST)
ਲੁਧਿਆਣਾ (ਸਲੂਜਾ) : ਪੰਜਾਬ 'ਚ ਪੈ ਰਹੀ ਹੱਡ ਚੀਰਵੀਂ ਠੰਡ ਨੇ ਸਾਰੇ ਰਿਕਾਰਡ ਤੋੜ ਛੱਡੇ ਹਨ। ਜੇਕਰ ਲੁਧਿਆਣਾ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ ’ਚ ਪਿਛਲੇ 53 ਸਾਲਾਂ ਦੀ ਠੰਡ ਦਾ ਰਿਕਾਰਡ ਟੁੱਟ ਗਿਆ ਹੈ। ਇਸ ਤੋਂ ਪਹਿਲਾਂ 1970 ਵਿਚ ਤਾਪਮਾਨ ਦਾ ਪਾਰਾ ਇੰਨਾ ਘੱਟ ਸੀ। ਪੀ. ਏੇ. ਯੂ. ਮੌਸਮ ਵਿਭਾਗ ਦੇ ਮੁਖੀ ਡਾ. ਪੀ. ਕੇ. ਕਿੰਗਰਾ ਨੇ ਦੱਸਿਆ ਕਿ ਵੱਧ ਤੋਂ ਵੱਧ ਤਾਪਮਾਨ 10.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਪਾਰਾ 5.8 ਡਿਗਰੀ ਸੈਲਸੀਅਸ ਰਿਹਾ।
ਬੀਤੇ ਦਿਨ ਸਵੇਰ ਦੇ ਸਮੇਂ ਹਵਾ ’ਚ ਨਮੀ ਦੀ ਮਾਤਰਾ 94 ਫ਼ੀਸਦੀ ਅਤੇ ਸ਼ਾਮ ਨੂੰ ਹਵਾ ’ਚ ਨਮੀ ਦੀ ਮਾਤਰਾ 79 ਫ਼ੀਸਦੀ ਰਹੀ। ਕੋਹਰੇ ਅਤੇ ਸੀਤ ਲਹਿਰ ਤੋਂ ਹਾਲ ਦੀ ਘੜੀ ਨਿਜਾਤ ਮਿਲਣ ਵਾਲੀ ਨਹੀਂ ਹੈ। ਆਉਂਦੇ 4-5 ਦਿਨਾਂ ’ਚ ਮੌਸਮ ਦਾ ਮਿਜਾਜ਼ ਇਸੇ ਤਰ੍ਹਾਂ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਰਾਤ ਦੀ ਸ਼ਿਫਟ 'ਚ ਕੰਮ ਕਰਦੀਆਂ ਔਰਤਾਂ ਦੇ ਮਤਲਬ ਦੀ ਖ਼ਬਰ, ਜਾਰੀ ਹੋ ਗਏ ਇਹ ਹੁਕਮ
ਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਦੌਰਾਨ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ ਹੈ। ਵਿਭਾਗ ਦਾ ਕਹਿਣਾ ਹੈ ਕਿ ਬਿਨਾਂ ਕੰਮ ਦੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਘਰੋਂ ਬਾਹਰ ਨਾ ਲਿਜਾਇਆ ਜਾਵੇ। ਪਾਲਤੂ ਜਾਨਵਰਾਂ ਨੂੰ ਠੰਡ ਤੋਂ ਬਚਾਅ ਕੇ ਰੱਖਿਆ ਜਾਵੇ। ਬਿਨਾਂ ਗਰਮ ਕੱਪੜਿਆਂ ਦੇ ਘਰੋਂ ਬਾਹਰ ਨਿਕਲਣ ਦਾ ਯਤਨ ਨਾ ਕਰੋ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ