ਪੰਜਾਬ 'ਚ ਫਰਵਰੀ ਮਹੀਨੇ ਦੌਰਾਨ ਖਿੜ ਰਹੀਆਂ ਧੁੱਪਾਂ, ਹੌਲੀ-ਹੌਲੀ ਘੱਟਦੀ ਜਾ ਰਹੀ ਠੰਡ

02/07/2023 11:49:43 AM

ਚੰਡੀਗੜ੍ਹ (ਭਾਸ਼ਾ) : ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ ਆਮ ਨਾਲੋਂ ਕੁੱਝ ਡਿਗਰੀ ਵੱਧ ਦਰਜ ਕੀਤਾ ਗਿਆ। ਇਸ ਨਾਲ ਲੋਕਾਂ ਨੂੰ ਠੰਡ ਤੋਂ ਕੁੱਝ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 6 ਡਿਗਰੀ ਵੱਧ 12 ਡਿਗਰੀ ਸੈਲਸੀਅਸ, ਜਦੋਂ ਕਿ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ 'ਚ ਖਲਬਲੀ, ਜਾਣੋ ਕੀ ਹੈ ਪੂਰਾ ਮਾਜਰਾ

ਇਸੇ ਤਰ੍ਹਾਂ ਪਟਿਆਲਾ, ਪਠਾਨਕੋਟ, ਫਰੀਦਕੋਟ ਅਤੇ ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ ਕ੍ਰਮਵਾਰ 9.7 ਡਿਗਰੀ ਸੈਲਸੀਅਸ, 13.1 ਡਿਗਰੀ ਸੈਲਸੀਅਸ, 12.2 ਡਿਗਰੀ ਸੈਲਸੀਅਸ ਅਤੇ 8 ਡਿਗਰੀ ਸੈਲਸੀਅਸ ਰਿਹਾ। ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 4 ਡਿਗਰੀ ਵੱਧ, 11.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਮੁਤਾਬਕ ਹਰਿਆਣਾ ’ਚ ਵੀ ਕਈ ਥਾਵਾਂ ’ਤੇ ਤਾਪਮਾਨ ’ਚ ਵਾਧਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਵਿਆਹ ਵਾਲੇ ਦਿਨ ਹੀ ਮੇਕਅਪ ਨੂੰ ਲੈ ਕੇ ਪੈ ਗਿਆ ਸੀ ਪੰਗਾ, ਫਿਰ ਜੋ ਕੁੱਝ ਹੋਇਆ, ਯਕੀਨ ਨਹੀਂ ਕਰ ਸਕੋਗੇ

ਸੂਬੇ ਦੇ ਅੰਬਾਲਾ ’ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ 11.2 ਡਿਗਰੀ ਸੈਲਸੀਅਸ, ਜਦੋਂ ਕਿ ਹਿਸਾਰ ’ਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਕਰਨਾਲ, ਨਾਰਨੌਲ, ਰੋਹਤਕ, ਭਿਵਾਨੀ ਅਤੇ ਸਿਰਸਾ ’ਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 8 ਡਿਗਰੀ ਸੈਲਸੀਅਸ, 8.5 ਡਿਗਰੀ ਸੈਲਸੀਅਸ, 10.4 ਡਿਗਰੀ ਸੈਲਸੀਅਸ, 9.6 ਡਿਗਰੀ ਸੈਲਸੀਅਸ ਅਤੇ 12.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita