ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ
Friday, Dec 22, 2023 - 12:07 PM (IST)
ਜਲੰਧਰ/ਲੁਧਿਆਣਾ (ਵਿੱਕੀ, ਜਤਿੰਦਰ) : ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੁਤਾਬਕ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਨਾਕ ਘਟਨਾ, ਸੁੰਨਸਾਨ ਥਾਂ 'ਤੇ ਗੈਂਗਰੇਪ ਕਰਨ ਮਗਰੋਂ ਕੁੜੀ ਨੂੰ ਚੱਲਦੇ ਆਟੋ 'ਚੋਂ ਸੁੱਟਿਆ
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 21 ਦਸੰਬਰ ਮਤਲਬ ਕਿ ਬੀਤੇ ਦਿਨ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਪਹਾੜਾਂ 'ਚ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਪੰਜਾਬ 'ਚ ਠੰਡ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਲਈ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਨਵੀਂ ਚਿਤਾਵਨੀ
ਇਸ ਦੇ ਮੱਦੇਨਜ਼ਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਹੁਣ ਸੂਬੇ ਦੇ ਸਕੂਲ 1 ਜਨਵਰੀ ਨੂੰ ਨਵੇਂ ਸਾਲ ਵਾਲੇ ਦਿਨ ਖੁੱਲ੍ਹਣਗੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8