ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਵਿਚਾਲੇ ਵੱਡੀ ਅਪਡੇਟ! ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Friday, Jan 09, 2026 - 11:54 AM (IST)
ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਵਲੋਂ ਕੜਾਕੇ ਦੀ ਠੰਡ ਅਤੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਐਲਾਨ ਕੀਤੀਆਂ ਗਈਆਂ ਛੁੱਟੀਆਂ ਦੇ ਬਾਵਜੂਦ ਸਕੂਲ ਖੋਲ੍ਹਣ ਵਾਲੇ ਸੰਸਥਾਨਾਂ ’ਤੇ ਸਿੱਖਿਆ ਵਿਭਾਗ ਨੇ ਸਖ਼ਤ ਰੁਖ਼ ਅਪਣਾ ਲਿਆ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਵਲੋਂ ਜ਼ਿਲ੍ਹੇ ਦੇ 6 ਸਕੂਲਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਹੈ। ਜਾਰੀ ਨੋਟਿਸ ਅਨੁਸਾਰ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ 24 ਦਸੰਬਰ ਤੋਂ 7 ਜਨਵਰੀ ਤੱਕ ਸੂਬੇ ਦੇ ਸਕੂਲਾਂ ’ਚ ਛੁੱਟੀਆਂ ਦਾ ਐਲਾਨ ਕੀਤਾ ਸੀ। ਇਸ ਦੇ ਬਾਵਜੂਦ ਵਿਭਾਗ ਨੂੰ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਕੁਝ ਸਕੂਲ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰ ਕੇ ਖੁੱਲ੍ਹੇ ਰਖੇ ਗਏ ਹਨ। ਵਿਭਾਗ ਨੇ ਇਸ ਨੂੰ ਸਰਕਾਰੀ ਆਦੇਸ਼ਾਂ ਦੀ ਸਿੱਧੀ ਉਲੰਘਣਾ ਮੰਨਿਆ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ, ਮੰਤਰੀਆਂ ਦੇ ਵਿਭਾਗ ਬਦਲੇ
ਜ਼ਿਲ੍ਹਾ ਸਿੱਖਿਆ ਵਿਭਾਗ ਨੇ ਨਿਮਨ ਲਿਖਤ ਸਕੂਲਾਂ ਦੀ ਸੂਚੀ ਜਾਰੀ ਕਰਦੇ ਹੋਏ ਉਨ੍ਹਾਂ ਨੂੰ 2 ਦਿਨਾਂ ਅੰਦਰ ਦਫ਼ਤਰ ’ਚ ਆਪਣਾ ਸਪੱਸ਼ਟੀਕਰਨ ਦਰਜ ਕਰਾਉਣ ਦੇ ਨਿਰਦੇਸ਼ ਦਿੱਤੇ ਹਨ। ਵਿਭਾਗੀ ਆਦੇਸ਼ਾਂ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਇਹ ਸਕੂਲ ਨਿਰਧਾਰਿਤ ਸਮੇਂ ਦੇ ਅੰਦਰ ਤਸੱਲੀਬਖਸ਼ ਜਵਾਬ ਦੇਣ ’ਚ ਅਸਫਲ ਰਹਿੰਦੇ ਹਨ ਤਾਂ ਇਨ੍ਹਾਂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਪੱਤਰ ਲਿੱਖ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਵਿਦਿਆਰਥੀਆਂ ਦੀ ਸਿਹਤ ਨੂੰ ਦੇਖਦਿਆਂ ਲਿਆ ਗਿਆ ਵੱਡਾ ਫ਼ੈਸਲਾ, ਨਵੇਂ ਹੁਕਮ ਹੋਏ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
