Breaking News: ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿਚ ਵਧੀਆਂ ਸਰਦੀ ਦੀਆਂ ਛੁੱਟੀਆਂ

Friday, Jan 06, 2023 - 07:56 PM (IST)

Breaking News: ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿਚ ਵਧੀਆਂ ਸਰਦੀ ਦੀਆਂ ਛੁੱਟੀਆਂ

ਚੰਡੀਗੜ੍ਹ: ਸੂਬੇ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਵਿਚ ਵਾਧਾ ਕੀਤਾ ਹੈ। ਪਹਿਲੀ ਤੋਂ ਸੱਤਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ 8ਵੀਂ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਲਈ ਛੁੱਟੀਆਂ ਨਹੀਂ ਵਧਾਈਆਂ ਗਈਆਂ। ਉਨ੍ਹਾਂ ਲਈ ਸਕੂਲਾਂ ਦਾ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਫਲਾਈਟ 'ਚ ਔਰਤ 'ਤੇ ਪਿਸ਼ਾਬ ਕਰਨ ਵਾਲੇ ਸ਼ੰਕਰ ਮਿਸ਼ਰਾ ਦੀ ਗਈ ਨੌਕਰੀ, ਘਰ ਪਹੁੰਚੀ ਪੁਲਸ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿਚ ਕੜਾਕੇ ਦੀ ਠੰਡ ਅਤੇ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ 2023 ਤਕ ਛੁੱਟੀਆਂ ਕੀਤੀਆਂ ਗਈਆਂ ਹਨ। ਜਮਾਤ 8ਵੀਂ ਤੋਂ 12ਵੀਂ ਤੱਕ ਦੇ ਸਾਰੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿਚ ਹਾਜ਼ਰ ਰਹਿਣਗੇ। ਸਾਰੇ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ 3 ਵਜੇ ਤਕ ਹੋਵੇਗਾ।

PunjabKesari

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ 25 ਦਸੰਬਰ ਤੋਂ 1 ਜਨਵਰੀ ਤਕ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਠੰਡ ਦਾ ਕਹਿਰ ਜਾਰੀ ਰਹਿਣ ਕਾਰਨ ਇਨ੍ਹਾਂ ਛੁੱਟੀਆਂ ਵਿਚ ਪਹਿਲਾਂ ਇਕ ਹਫ਼ਤੇ ਦਾ ਵਾਧਾ ਕੀਤਾ ਗਿਆ ਸੀ ਤੇ ਹੁਣ ਫਿਰ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। 


author

Anmol Tagra

Content Editor

Related News