ਸਰਦੀਆਂ ਦੀਆਂ ਛੁੱਟੀਆਂ ਵਿਚਾਲੇ ਵਿਦਿਆਰਥੀਆਂ ਲਈ ਇਕ ਹੋਰ ਵੱਡਾ ਐਲਾਨ
Tuesday, Dec 31, 2024 - 06:38 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦਾ ਵਿੱਦਿਅਕ, ਸਮਾਜਿਕ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਵੱਖ ਵੱਖ ਸਕੀਮਾਂ ਲਾਗੂ ਕੀਤੀਆਂ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ.ਸੀ ਸਟੂਡੈਂਟਸ ਸਕੀਮ ਤਹਿਤ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ।
ਇਹ ਵੀ ਪੜ੍ਹੋ : ਵੱਡਾ ਫ਼ੈਸਲਾ : ਪੰਜਾਬ 'ਚ ਨਵੇਂ ਵਿਆਹੇ ਜੋੜਿਆਂ ਨੂੰ ਮਿਲਣਗੇ 2.5 ਲੱਖ ਰੁਪਏ!
ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2017-18 ਤੋਂ 2019-20 ਦੀ ਬਕਾਇਆ ਫੀਸ ਲਈ 40 ਫੀਸਦੀ ਦੀ ਅਦਾਇਗੀ ਸਾਲ 2024-25 ਦੇ ਬਜਟ ਉਪਬੰਧ ਵਿਚੋਂ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਸਰਕਾਰੀ ਸੰਸਥਾਵਾਂ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿਚ ਪੜ੍ਹਾਈ ਕਰ ਰਹੇ ਹਨ, ਨੂੰ ਅਦਾਇਗੀ ਲਈ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਾਲ 2024-25 ਅਧੀਨ ਸਕਾਲਰਸ਼ਿਪ ਸਕੀਮ ਅਧੀਨ 2 ਲੱਖ 60 ਹਜ਼ਾਰ ਵਿਦਿਆਰਥੀਆਂ ਦਾ ਟੀਚਾ ਰੱਖਿਆ ਗਿਆ ਹੈ, ਜਦਕਿ ਪੋਰਟਲ ਤੇ 2 ਲੱਖ 38 ਹਜ਼ਾਰ ਦੇ ਕਰੀਬ ਵਿਦਿਆਰਥੀ ਇਸ ਸਕੀਮ ਅਧੀਨ ਨਵੇਂ ਰਜਿਸਟਰਡ ਹੋਏ ਹਨ।
ਇਹ ਵੀ ਪੜ੍ਹੋ : ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਪੰਜਾਬ ਦੇ ਸਕੂਲਾਂ 'ਚ ਫਿਰ ਲਗਾਤਾਰ ਦੋ ਛੁੱਟੀਆਂ
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 29411 ਲਾਭਪਾਤਰੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 15672 ਲਾਭਪਾਤਰੀਆਂ ਕੁੱਲ 45083 ਲਾਭਪਾਤਰੀਆਂ ਨੂੰ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਨੂੰ ਹੋਰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਇਸ ਸਕੀਮ ਅਧੀਨ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਗਰੀਬ ਪਰਿਵਾਰ ਘਰੋਂ ਹੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ 'ਤੇ ਅਪਲਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਕੂਲਾਂ ਵਿਚ ਵੱਧਣਗੀਆਂ ਛੁੱਟੀਆਂ! ਲਿਆ ਜਾ ਸਕਦੈ ਵੱਡਾ ਫ਼ੈਸਲਾ
ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਜ਼ਿਲ੍ਹਾ ਤਰਨਤਾਰਨ ਵਿਖੇ ਡਾ. ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਕਰਨ ਲਈ 593.69 ਲੱਖ ਰੁਪਏ ਅਤੇ ਛੇ ਜ਼ਿਲ੍ਹਿਆਂ ਵਿਚ ਡਾ. ਬੀ.ਆਰ.ਅੰਬੇਡਕਰ ਭਵਨਾਂ ਦੀ ਮੁਰੰਮਤ ਲਈ 200 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੀ ਤੋਂ ਦਸਵੀਂ ਜਮਾਤ ਵਿਚ ਪੜ੍ਹਨ ਵਾਲੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਮੁਫ਼ਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ ਸਰਕਾਰ ਵੱਲੋਂ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਰਾਹੀਂ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਜੀਵਨ ਵਿਚ ਨਵੇਂ ਬਦਲਾਅ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਦੇ ਆਦਰਸ਼ ਗ੍ਰਾਮ ਕੰਪੋਨੈਂਟ ਤਹਿਤ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਕੇਂਦਰੀ ਹਿੱਸੇ ਵਜੋਂ ਪ੍ਰਾਪਤ ਹੋਏ 39.98 ਕਰੋੜ ਰੁਪਏ ਜ਼ਾਰੀ ਕਰ ਦਿੱਤੇ ਗਏ ਹਨ।
ਮੰਤਰੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਅਨੁਸੂਚਿਤ ਜਾਤੀਆਂ ਦੇ 382 ਲਾਭਪਾਤਰੀਆਂ ਨੂੰ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 6.62 ਕਰੋੜ ਰੁਪਏ ਦੇ ਕਰਜ਼ੇ ਸਮੇਤ ਸਬਸਿਡੀ ਦੀ ਰਕਮ ਵੰਡੀ ਗਈ। ਪੰਜਾਬ ਪੱਛੜੀਆਂ ਸ਼੍ਰੇਣੀਆਂ ਤੇ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 87 ਲਾਭਪਾਤਰੀਆਂ ਨੂੰ 2.36 ਕਰੋੜ ਰੁਪਏ ਦੇ ਕਰਜ਼ੇ ਦੀ ਰਕਮ ਵੰਡੀ ਗਈ।
ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ਸਾਵਧਾਨ, ਕੜਾਕੇ ਦੀ ਠੰਡ ਵਿਚਾਲੇ ਮੌਸਮ ਵਿਭਾਗ ਦਾ ਵੱਡਾ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e