ਜ਼ਿਲ੍ਹਾ ਫਿਰੋਜ਼ਪੁਰ ''ਚ ਪੁਲਸ ਕਰਮਚਾਰੀ ਸਮੇਤ 28 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

08/12/2020 3:42:20 PM

ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ 'ਚ ਕੋਰੋਨਾ ਦਾ ਕਹਿਰ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ 'ਚ ਕੋਰੋਨਾ ਦੇ 28 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਅੱਜ ਆਏ ਪਾਜ਼ੇਟਿਵ ਕੇਸਾਂ 'ਚੋਂ ਥਾਣਾ ਮਕਰਵੂ ਦੇ ਪੁਲਸ ਕਰਮਚਾਰੀ ਵੀ ਹਨ। ਅਜੇ ਹੋਰ ਵੀ ਲੋਕਾਂ ਦੀ ਕੋਰੋਨਾ ਰਿਪੋਰਟ ਆਉਣੀ ਬਾਕੀ ਹੈ। ਦੱਸ ਦਈਏ ਕਿ ਨਵੀਂ ਰਿਪੋਰਟ ਆਉਣ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਸਕਦਾ ਹੈ। ਸਿਹਤ ਮਹਿਕਮੇ ਫਿਰੋਜ਼ਪੁਰ ਵਲੋਂ ਮਰੀਜ਼ਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ । ਸਿਹਤ ਮਹਿਕਮੇ ਵਲੋਂ ਪਾਜ਼ੇਟਿਵ ਆਏ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਤਾਂਕਿ ਉਨ੍ਹਾਂ ਲੋਕਾਂ ਦੇ ਵੀ ਸੈਂਪਲ ਲਏ ਜਾ ਸਕਣ। 

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ ਬੇਕਾਬੂ ਹੋਇਆ 'ਕੋਰੋਨਾ', 4 ਮੌਤਾਂ ਦੇ ਨਾਲ 114 ਪਾਜ਼ੇਟਿਵ ਕੇਸ ਆਏ ਸਾਹਮਣੇ

ਮੰਗਲਵਾਰ ਨੂੰ ਜ਼ਿਲ੍ਹੇ 'ਚ 12 ਵਿਅਕਤੀ ਆਏ ਕੋਰੋਨਾ ਪਾਜ਼ੇਟਿਵ
ਸਿਵਲ ਸਰਜਨ ਡਾ. ਜੁਗਲ ਕਿਸ਼ੌਰ ਨੇ ਦੱਸਿਆ ਕਿ ਮੰਗਲਵਾਰ ਆਈ ਕੋਰੋਨਾ ਟੈਸਟ ਰਿਪੋਰਟ ਅਨੁਸਾਰ ਜ਼ਿਲ੍ਹੇ ਦੇ 12 ਹੋਰ ਵਿਅਕਤੀਆਂ ਨੂੰ ਕੋਰੋਨਾ ਰੋਗ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚੋਂ ਛੇ ਨਵੇਂ ਰੋਗੀ ਹਨ, ਜਦਕਿ ਚਾਰ ਪੁਰਾਣੇ ਰੋਗੀਆਂ ਦੇ ਸੰਪਰਕ 'ਚ ਆਏ ਹੋਏ ਲੋਕ ਹਨ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ 'ਚ ਕੁੱਲ 701 ਪਾਜ਼ੇਟਿਵ ਕੇਸ ਆ ਚੁੱਕੇ ਹਨ, ਜਿਨਾਂ 'ਚੋਂ 334 ਲੋਕ ਠੀਕ ਹੋ ਚੁੱਕੇ ਹਨ, ਜਦਕਿ 10 ਲੋਕਾਂ ਦੀ ਮੌਤ ਹੋਈ ਹੈ। ਇਸ ਸਮੇਂ ਐਕਟਿਵ ਰੋਗੀਆਂ ਦੀ ਗਿਣਤੀ 357 ਹੈ।

ਡਿਪਟੀ ਕਮਿਸ਼ਨਰ ਜ਼ਿਲ੍ਹਾ ਵਾਸੀਆਂ ਨੂੰ ਕੀਤੀ ਅਪੀਲ 
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਦਾ ਸੂਬੇ ਅੰਦਰ ਜਿਸ ਤਰ੍ਹਾਂ ਫੈਲਾਅ ਵੱਧਦਾ ਜਾ ਰਿਹਾ ਹੈ, ਉਸ ਨੂੰ ਸਿਰਫ ਅਤੇ ਸਿਰਫ ਸਾਵਧਾਨੀਆਂ ਰੱਖ ਕੇ ਹੀ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੂੰਹ 'ਤੇ ਮਾਸਕ ਜ਼ਰੂਰ ਪਾਓ, ਸਮਾਜਿਕ ਦੂਰੀ ਬਰਕਰਾਰ ਰੱਖੋ, ਹੈਂਡ ਸੈਨੇਟਾਈਜ਼ਰ ਦੀ ਵਰਤੋਂ ਕਰੋ, ਇਕੱਠ ਵਾਲੀ ਜਗ੍ਹਾ 'ਤੇ ਜਾਣ ਤੋਂ ਪ੍ਰਹੇਜ ਕਰੋ ਅਤੇ ਲੋੜ ਅਨੁਸਾਰ ਹੀ ਬਾਹਰ ਜਾਓ। ਉਨ੍ਹਾਂ ਕਿਹਾ ਕਿ ਬਚਾਅ 'ਚ ਹੀ ਸਾਡੇ ਸਾਰਿਆਂ ਦਾ ਬਚਾਅ ਹੈ।

ਇਹ ਵੀ ਪੜ੍ਹੋ : 'ਜੇਕਰ ਲੋਕ ਸਮਝ ਜਾਂਦੇ ਤਾਂ ਇੰਨੇ ਪਾਜ਼ੇਟਿਵ ਕੇਸ ਨਾ ਆਉਂਦੇ'      

ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 25 ਹਜ਼ਾਰ ਤੋਂ ਪਾਰ ਪਹੁੰਚ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2521, ਲੁਧਿਆਣਾ 5540, ਜਲੰਧਰ 3304, ਮੋਹਾਲੀ 'ਚ 1452, ਪਟਿਆਲਾ 'ਚ 3095, ਹੁਸ਼ਿਆਰਪੁਰ 'ਚ 773, ਤਰਨਤਾਰਨ 495, ਪਠਾਨਕੋਟ 'ਚ 618, ਮਾਨਸਾ 'ਚ 240, ਕਪੂਰਥਲਾ 4681, ਫਰੀਦਕੋਟ 430, ਸੰਗਰੂਰ 'ਚ 1357, ਨਵਾਂਸ਼ਹਿਰ 'ਚ 403, ਰੂਪਨਗਰ 376, ਫਿਰੋਜ਼ਪੁਰ 'ਚ 701, ਬਠਿੰਡਾ 911, ਗੁਰਦਾਸਪੁਰ 9288, ਫਤਿਹਗੜ੍ਹ ਸਾਹਿਬ 'ਚ 527, ਬਰਨਾਲਾ 477, ਫਾਜ਼ਿਲਕਾ 384, ਮੋਗਾ 611, ਮੁਕਤਸਰ ਸਾਹਿਬ 329 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 640ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਇਲਾਵਾ ਪੰਜਾਬ 'ਚ 8285 ਹਜ਼ਾਰ ਤੋਂ ਵੱਧ ਐਕਟਵਿ ਕੇਸ ਹਨ ਜਦਕਿ 16997 ਮਰੀਜ਼ ਕੋਰੋਨਾ 'ਤੇ ਮਾਤ ਪਾ ਕੇ ਘਰਾਂ ਨੂੰ ਪਰਤ ਚੁੱਕੇ ਹਨ।

Anuradha

This news is Content Editor Anuradha