ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਐਲਾਨ ਪੰਜਾਬ ਦੇ ਕਿਸਾਨਾਂ, ਪੰਜਾਬੀਆਂ ਤੇ ਪੰਜਾਬੀਅਤ ਦੀ ਜਿੱਤ : ਸ਼ਰਮਾ
Monday, Aug 11, 2025 - 09:21 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਐਲਾਨ ਪੰਜਾਬ ਦੇ ਕਿਸਾਨਾਂ, ਪੰਜਾਬੀਆਂ ਅਤੇ ਪੰਜਾਬੀਅਤ ਦੀ ਜਿੱਤ ਹੈ। ਇਹ ਗੱਲ ਪੰਜਾਬ ਬੀਜੇਪੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਹੀ।
ਬੀਜੇਪੀ ਪੰਜਾਬ ਪਹਿਲੇ ਦਿਨ ਤੋਂ ਹੀ ਜ਼ਮੀਨ ਪੂਲਿੰਗ ਨੀਤੀ ਦੇ ਖਿਲਾਫ ਸੰਘਰਸ਼ ਕਰ ਰਹੀ ਸੀ, ਚਾਹੇ ਉਹ ਪੰਜਾਬ ਭਰ ਵਿੱਚ ਐੱਸ.ਡੀ.ਐੱਮ. ਨੂੰ ਮੈਮੋਰੈਂਡਮ ਦੇਣਾ ਹੋਵੇ, ਜਾਂ ਪੰਜਾਬ ਸਰਕਾਰ ਦੇ ਪੁਤਲੇ ਸਾੜਣੇ ਹੋਣ, ਜਾਂ ਫਿਰ ਪਿੰਡ-ਪਿੰਡ ਵਿੱਚ ਕਿਸਾਨ ਮਿਲਣੀਆਂ ਕਰਵਾਉਣੀਆਂ ਹੋਣ ਜਾਂ ਧਰਨੇ ਤੇ ਪ੍ਰਦਰਸ਼ਨ ਕਰਨੇ ਹੋਣ। ਬੀਜੇਪੀ ਪੰਜਾਬ ਨੇ ਪਹਿਲਾਂ ਹੀ “ਜ਼ਮੀਨ ਬਚਾਓ, ਕਿਸਾਨ ਬਚਾਓ ਯਾਤਰਾ” ਦਾ ਐਲਾਨ ਕੀਤਾ ਹੋਇਆ ਸੀ। ਇਹ ਯਾਤਰਾ 17 ਅਗਸਤ ਨੂੰ ਪਟਿਆਲਾ ਤੋਂ ਸ਼ੁਰੂ ਹੋ ਕੇ 5 ਸਤੰਬਰ ਨੂੰ ਪਠਾਨਕੋਟ ਵਿੱਚ ਸਮਾਪਤ ਹੋਣੀ ਸੀ। ਬੀਜੇਪੀ ਪੰਜਾਬ ਹਮੇਸ਼ਾ ਕਿਸਾਨਾਂ ਨਾਲ, ਪਿੰਡ ਵਾਸੀਆਂ ਨਾਲ ਚੱਟਾਨ ਵਾਂਗ ਖੜੀ ਹੈ ਅਤੇ ਕਿਸੇ ਵੀ ਹਾਲਤ ਵਿੱਚ ਵੀ ਦਿੱਲੀ ਵਿੱਚ ਹਾਰਣ ਤੋਂ ਬਾਅਦ ਪੰਜਾਬ ਵਿੱਚ ਡੇਰੇ ਪਾਏ ਲੁਟੇਰਿਆਂ ਨੂੰ ਪੰਜਾਬੀਆਂ ਨੂੰ ਲੁੱਟਣ ਨਹੀਂ ਦੇਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e