ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਸਟਾਫ਼ ਦੀਆਂ ਰੁਕੀਆਂ ਤਨਖ਼ਾਹਾਂ, ਪੜ੍ਹੋ ਪੂਰੀ ਖ਼ਬਰ

Wednesday, Sep 18, 2024 - 12:43 PM (IST)

ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਸਟਾਫ਼ ਦੀਆਂ ਰੁਕੀਆਂ ਤਨਖ਼ਾਹਾਂ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ (ਸ਼ੀਨਾ) : ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਨੂੰ 45 ਲੱਖ ਤੋਂ ਵੱਧ ਦੀ ਵਸੂਲੀ ਲਈ ਚੰਡੀਗੜ੍ਹ ਸ਼ਹਿਰ ਦੇ 50 ਸਰਕਾਰੀ ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਦੇ ਨਾਲ-ਨਾਲ ਸਿੱਖਿਆ ਵਿਭਾਗ ਦੇ ਹੁਕਮਾਂ ਤੱਕ ਇਨ੍ਹਾਂ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਟਾਫ਼ ਨੂੰ ਸਤੰਬਰ ਮਹੀਨੇ ਦੀ ਤਨਖ਼ਾਹ ਜਾਰੀ ਨਾ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ। ਇਹ ਨੋਟਿਸ ਮਿਲਦੇ ਹੀ ਸਕੂਲਾਂ 'ਚ ਹਲਚਲ ਮਚ ਗਈ ਹੈ। ਸਕੂਲਾਂ ਦੇ ਆਡਿਟ ਵਿੱਚ ਰਾਖਵੀਆਂ ਸ਼੍ਰੇਣੀਆਂ 'ਚ ਬੱਚਿਆਂ ਦੇ ਦਾਖ਼ਲੇ ਲਈ ਫੰਡਿੰਗ ਬਾਰੇ ਸਵਾਲ ਖੜ੍ਹੇ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਜ਼ਿੰਦਾ ਸੜੇ 3 ਮਜ਼ਦੂਰ, ਭਿਆਨਕ ਅੱਗ ਨੇ ਮਚਾਇਆ ਤਾਂਡਵ (ਵੀਡੀਓ)

ਜਾਣਕਾਰੀ ਅਨੁਸਾਰ ਸ਼ਹਿਰ ਦੇ ਸਰਕਾਰੀ ਸਕੂਲਾਂ ਵਿੱਚ ਰਾਖਵੀਂ ਸ਼੍ਰੇਣੀ ਵਿੱਚ ਦਾਖ਼ਲੇ ਸਮੇਂ ਵਿਦਿਆਰਥੀਆਂ ਵੱਲੋਂ ਐੱਸ. ਸੀ. ਸ਼੍ਰੇਣੀ ਦਾ ਸਰਟੀਫਿਕੇਟ ਪੇਸ਼ ਕੀਤਾ ਗਿਆ, ਜਿਨ੍ਹਾਂ 'ਚੋਂ ਕਈ ਅਜਿਹੇ ਬੱਚੇ ਮਿਲੇ ਹਨ, ਜੋ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਾਖ਼ਲੇ ਲਈ ਐੱਸ. ਸੀ. ਸ਼੍ਰੇਣੀ 'ਚ ਨਹੀਂ ਆਉਂਦੇ। ਆਡਿਟ ਰਿਪੋਰਟ 2018 ਤੋਂ 2023 ਤੱਕ ਦੀ ਦੱਸੀ ਗਈ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਸਕੂਲਾਂ ਨੂੰ ਜਾਰੀ ਨੋਟਿਸ ‘ਚ ਸੈਕਟਰ-22 ਦੇ ਸਰਕਾਰੀ ਸਕੂਲ ’ਤੇ 8 ਲੱਖ 48 ਹਜ਼ਾਰ ਤੋਂ ਵੱਧ ਰਿਕਵਰੀ ਦਾ ਨੋਟਿਸ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਭਰਤੀ ਨੌਜਵਾਨਾਂ ਨੇ ਸ਼ੁਰੂ ਕੀਤਾ ਓਹੀ ਕੰਮ, CM ਮਾਨ ਪਹਿਲਾਂ ਹੀ ਕਰ ਚੁੱਕੇ ਨੇ ਅਪੀਲ

ਇਸੇ ਤਰ੍ਹਾਂ ਸੈਕਟਰ-48 ਦੇ ਸਰਕਾਰੀ ਸਕੂਲ ਨੂੰ ਵੀ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਆਡਿਟ ਦੇ ਇਤਰਾਜ਼ ਤੋਂ ਬਾਅਦ ਸਕੂਲਾਂ ਲਈ ਮੁਸ਼ਕਲ ਖੜ੍ਹੀ ਹੋ ਗਈ ਹੈ। ਜਦੋਂ ਤੱਕ ਸਿੱਖਿਆ ਵਿਭਾਗ ਤੋਂ ਇਜਾਜ਼ਤ ਨਹੀਂ ਮਿਲ ਜਾਂਦੀ, ਉਦੋਂ ਤੱਕ ਪ੍ਰਿੰਸੀਪਲ ਅਤੇ ਸਟਾਫ਼ ਦੀ ਤਨਖ਼ਾਹ ਜਾਰੀ ਨਹੀਂ ਕੀਤੀ ਜਾਵੇਗੀ। ਜਿਨ੍ਹਾਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਹ ਡਾਇਰੈਕਟਰ ਸਕੂਲ ਸਿੱਖਿਆ ਦੇ ਸਾਹਮਣੇ ਪੇਸ਼ ਹੋਣਗੇ। ਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵਿਸ਼ੇਸ਼ ਸ਼ਡਿਊਲ ਬਣਾਇਆ ਗਿਆ ਹੈ, ਜਿਸ ਵਿੱਚ ਪ੍ਰਿੰਸੀਪਲ ਅਤੇ ਸਬੰਧਿਤ ਸਟਾਫ਼ ਨੂੰ ਡੀ. ਐੱਸ. ਈ. ਦੇ ਸਾਹਮਣੇ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ। ਇਹ ਸ਼ਡਿਊਲ 10 ਤੋਂ 24 ਅਕਤੂਬਰ ਤੱਕ ਤਿਆਰ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News