ਬਿਨਾਂ ਹੈਲਮੇਟ ਜਾ ਰਿਹਾ ਸੀ ਸਕੂਟਰ ਚਾਲਕ, ਪੰਜਾਬ ਪੁਲਸ ਨੇ ਪਾ ਦਿੱਤੀ ਗ੍ਰਿਫ਼ਤਾਰੀ! ਹੈਰਾਨ ਕਰੇਗਾ ਮਾਮਲਾ
Wednesday, Apr 23, 2025 - 02:36 PM (IST)

ਲੁਧਿਆਣਾ (ਸੰਨੀ)- ਸਥਾਨਕ ਸਮਰਾਲਾ ਚੌਕ ’ਚ ਡਿਊਟੀ ’ਤੇ ਤਾਇਨਾਤ ਟ੍ਰੈਫਿਕ ਮੁਲਾਜ਼ਮਾਂ ਨੇ ਜਦੋਂ ਇਕ ਬਿਨਾਂ ਹੈਲਮੇਟ ਸਕੂਟਰ ਚਾਲਕ ਨੂੰ ਰੋਕਿਆ ਤਾਂ ਉਸ ਨੇ ਆਪਣੇ ਪਰਿਵਾਰਕ ਮੈਂਬਰ ਬੁਲਾ ਕੇ ਪੁਲਸ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ। ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਪੁਲਸ ਮੁਲਾਜ਼ਮਾਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਕਾਬੂ ਕੀਤਾ ਅਤੇ ਥਾਣਾ ਡਵੀਜ਼ਨ ਨੰ. 7 ਦੇ ਹਵਾਲੇ ਕਰ ਦਿੱਤਾ ਹੈ। ਥਾਣਾ ਡਵੀਜ਼ਨ ਨੰ. 7 ਦੀ ਪੁਲਸ ਨੇ ਕੇਸ ਦਰਜ ਕਰ ਕੇ ਪਿਓ-ਪੁੱਤ ਦੀ ਗ੍ਰਿਫ਼ਤਾਰੀ ਪਾ ਦਿੱਤੀ, ਜਦੋਂਕਿ ਤੀਜਾ ਨੌਜਵਾਨ ਜੋ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਦੀ ਭਾਲ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈ ਨਵੀਂ ਪਾਬੰਦੀ! 7 ਤੋਂ 10 ਵਜੇ ਤਕ...
ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਰੁਟੀਨ ਵਾਂਗ ਸਮਰਾਲਾ ਚੌਕ ’ਚ ਆਪਣੀ ਟ੍ਰੈਫਿਕ ਡਿਊਟੀ ’ਤੇ ਸਨ ਤਾਂ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਨੇ ਇਕ ਸਕੂਟਰ ਚਾਲਕ ਜੋ ਬਿਨਾਂ ਹੈਲਮੇਟ ਦੇ ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਕਤ ਨੌਜਵਾਨ ਸੜਕ ਤੋਂ ਗੁਜ਼ਰ ਰਹੇ ਹੋਰਨਾਂ ਲੋਕਾਂ ਦੇ ਵੀ ਚਲਾਨ ਕਰਨ ਦੀ ਜ਼ਿੱਦ ਕਰਨ ਲੱਗਾ। ਇੰਨੇ ’ਚ ਉਸ ਨੇ ਫੋਨ ਕਰ ਕੇ ਆਪਣੇ ਸਾਥੀ ਬੁਲਾ ਲਏ, ਜਿਨ੍ਹਾਂ ਨੇ ਆ ਕੇ ਮੌਕੇ ’ਤੇ ਮੌਜੂਦ ਪੁਲਸ ਮੁਲਾਜ਼ਮਾਂ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਬਾਰੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਦੇਖਦੇ ਹੀ ਦੇਖਦੇ ਉਨ੍ਹਾਂ ਲੋਕਾਂ ਨੇ ਮੌਕੇ ’ਤੇ ਪੁੱਜ ਕੇ ਲੋਕਾਂ ਨੂੰ ਸਮਝਾ ਰਹੇ ਐਮਰਜੈਂਸੀ ਰਿਸਪਾਂਸ ਸਿਸਟਮ ਜ਼ੋਨ-1 ਦੇ ਇੰਚਾਰਜ ਇੰਸ. ਗਗਨਪ੍ਰੀਤ ਸਿੰਘ ’ਤੇ ਵੀ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਉਨ੍ਹਾਂ ’ਤੇ ਕਾਬੂ ਪਾਇਆ ਅਤੇ ਇਸ ਦੀ ਸੂਚਨਾ ਤੁਰੰਤ ਪੁਲਸ ਕੰਟ੍ਰੋਲ ਰੂਮ ’ਤੇ ਦਿੱਤੀ। ਹਮਲਾ ਕਰਨ ਵਾਲੇ ਵਿਅਕਤੀਆਂ ’ਚੋਂ 2 ਨੂੰ ਥਾਣਾ ਡਵੀਜ਼ਨ ਨੰ. 7 ਦੇ ਸਪੁਰਦ ਕਰ ਦਿੱਤਾ ਗਿਆ, ਜਿਥੇ ਪੁਲਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਇਕਬਾਲਗੰਜ ਦੇ ਰਹਿਣ ਵਾਲੇ ਹਰਸ਼ਿਤ ਸਹਿਗਲ, ਚਿਰਾਗ ਸਹਿਗਲ ਅਤੇ ਉਨ੍ਹਾਂ ਦੇ ਪਿਤਾ ਵਿਕਾਸ ਸਹਿਗਲ ਵਜੋਂ ਹੋਈ ਹੈ। ਇਨ੍ਹਾਂ ’ਚੋਂ ਚਿਰਾਗ ਸਹਿਗਲ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਪੁਲਸ ਭਾਲ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8