ਔਰਤ ਨੇ ਨਹਿਰ ''ਚ ਛਾਲ ਮਾਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

12/30/2018 5:49:20 PM

ਬਠਿੰਡਾ (ਜ.ਬ.) : ਔਰਤ ਵਲੋਂ ਨਹਿਰ 'ਚ ਛਲਾਂਗ ਲਗਾਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਸਮਾਂ ਰਹਿੰਦੇ ਬਚਾਅ ਲਿਆ ਗਿਆ। ਜਾਣਕਾਰੀ ਅਨੁਸਾਰ ਗੋਨਿਆਣਾ ਰੋਡ 'ਤੇ ਨਹਿਰ ਦੀਆ ਝਾਂਲਾ ਵਿਚ ਇਕ ਔਰਤ ਨੇ ਛਲਾਂਗ ਲਗਾ ਦਿੱਤੀ। ਇਸ ਦੌਰਾਨ ਮੌਜੂਦ ਲੋਕਾਂ ਵਲੋਂ ਤੁਰੰਤ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। 
ਸੂਚਨਾ ਮਿਲਣ 'ਤੇ ਸਹਾਰਾ ਵਰਕਰ ਸੰਦੀਪ ਗਿੱਲ ਮੌਕੇ 'ਤੇ ਪਹੁੰਚੇ ਅਤੇ ਲੋਕਾਂ ਦੀ ਮਦਦ ਨਾਲ ਡੁੱਬ ਰਹੀ ਔਰਤ ਨੂੰ ਬਾਹਰ ਕੱਢਿਆ। ਮੁਢਲੀ ਸਹਾਇਤਾ ਦੇਣ ਤੋਂ ਬਾਅਦ ਸੰਸਥਾ ਵਰਕਰਾਂ ਵਲੋਂ ਤੁਰੰਤ ਔਰਤ ਨੂੰ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਔਰਤ ਦੀ ਪਹਿਚਾਣ ਮਨਪ੍ਰੀਤ ਕੌਰ (50) ਵਾਸੀ ਬਠਿੰਡਾ ਵਜੋਂ ਹੋਈ। ਪ੍ਰੀਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਦਿਲ ਦਾ ਇਲਾਜ ਕਰਵਾਇਆ ਗਿਆ ਸੀ ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦੀ ਸੀ।


Related News