ਬੱਸ ਹੇਠਾਂ ਆਉਣ ਕਾਰਨ ਔਰਤ ਦੀ ਮੌਤ
Tuesday, Nov 20, 2018 - 05:26 PM (IST)

ਮਾਨਸਾ : ਕਸਬਾ ਸਰਦੂਲਗੜ੍ਹ ਵਿਚ ਇਕ ਰੋਡਵੇਜ਼ ਬੱਸ ਹੇਠ ਆਉਣ ਕਾਰਨ ਇਕ ਔਰਤ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਬੱਸ ਦਾ ਚਾਲਕ ਮੌਕੇ ’ਤੇ ਫਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਕੌਸ਼ੱਲਿਆ ਦੇਵੀ ਪਤਨੀ ਨਰੇਸ਼ ਕੁਮਾਰ ਵਾਸੀ ਸਰਦੂਲਗੜ੍ਹ ਬੱਸ ਸਟੈਂਡ ’ਤੇ ਖੜੀ ਸੀ। ਇਸ ਦੌਰਾਨ ਬਰਨਾਲਾ ਰੋਡਵੇਜ਼ ਦੀ ਬੱਸ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਔਰਤ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮੌਕੇ ’ਤੇ ਮੌਜੂਦਾ ਲੋਕਾਂ ਦਾ ਕਹਿਣਾ ਸੀ ਕਿ ਬਾਜ਼ਾਰ ਵਿਚ ਨਾਜਾਇਜ਼ ਕਬਜ਼ਿਆਂ ਕਾਰਨ ਸੜਕ ਦੇ ਦੋਵਾਂ ਪਾਸੇ ਚੱਲਣ ਲਈ ਰਸਤਾ ਬਹੁਤ ਘੱਟ ਹੁੰਦਾ ਹੈ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਬੱਸ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।