ਵਾਹਨ ਦੀ ਫੇਟ ਵੱਜਣ ਕਾਰਨ ਔਰਤ ਦੀ ਮੌਤ
Sunday, Oct 29, 2017 - 11:21 AM (IST)
ਹਰੀਕੇ ਪੱਤਣ (ਲਵਲੀ ਕੁਮਾਰ) - ਪਿੰਡ ਨੱਥੂਪੁਰ ਮੇਨ ਸੜਕ 'ਤੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਇਕ ਔਰਤ ਦੀ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਨੇ ਦੱਸਿਆ ਕਿ ਔਰਤ ਦੀ ਉਮਰ 55 ਸਾਲ ਹੈ, ਜਿਸ ਦੀ ਅਜੇ ਸ਼ਨਾਖਤ ਨਹੀਂ ਹੋ ਸਕੀ। ਲਾਸ਼ ਨੂੰ 72 ਘੰਟਿਆਂ ਲਈ ਸ਼ਨਾਖਤ ਵਾਸਤੇ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਹੈ।
