ਭੇਤਭਰੇ ਹਾਲਾਤ ’ਚ ਵਿਆਹੁਤਾ ਹੋਈ ਲਾਪਤਾ, ਕੁੜੀ ਦੀ ਮਾਂ ਨੇ ਸਹੁਰਾ ਪਰਿਵਾਰ ’ਤੇ ਲਾਏ ਗੰਭੀਰ ਦੋਸ਼

Saturday, Jun 19, 2021 - 10:44 AM (IST)

ਭੇਤਭਰੇ ਹਾਲਾਤ ’ਚ ਵਿਆਹੁਤਾ ਹੋਈ ਲਾਪਤਾ, ਕੁੜੀ ਦੀ ਮਾਂ ਨੇ ਸਹੁਰਾ ਪਰਿਵਾਰ ’ਤੇ ਲਾਏ ਗੰਭੀਰ ਦੋਸ਼

ਅੰਮ੍ਰਿਤਸਰ (ਅਰੁਣ) - ਸਹੁਰੇ ਘਰ ਰਹਿ ਰਹੀ ਇਕ ਜਨਾਨੀ ਦੇ ਭੇਤਭਰੇ ਹਾਲਾਤ ’ਚ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਸਬੰਧ ’ਚ ਥਾਣਾ ਵੇਰਕਾ ਦੀ ਪੁਲਸ ਵੱਲੋਂ ਸਹੁਰਾ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੂੰ ਕੀਤੀ ਸ਼ਿਕਾਇਤ ’ਚ ਅਮਨਦੀਪ ਕੌਰ ਦੀ ਮਾਂ ਬਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਕੁੜੀ ਦਾ ਵਿਆਹ ਵੇਰਕਾ ਵਾਸੀ ਵਿਕਰਮਜੀਤ ਸਿੰਘ ਨਾਲ ਹੋਇਆ ਸੀ। ਵਿਆਹ ਦੇ ਕੁਝ ਚਿਰ ਮਗਰੋਂ ਹੀ ਸਹੁਰੇ ਪਰਿਵਾਰ ਵੱਲੋਂ ਉਸ ਦੀ ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ 

ਉਨ੍ਹਾਂ ਨੇ ਦੱਸਿਆ ਕਿ 6 ਮਹੀਨੇ ਪਹਿਲਾਂ ਉਸ ਦੀ ਕੁੜੀ ਵੱਲੋਂ ਇਕ ਬੱਚੇ ਨੂੰ ਜਨਮ ਦਿੱਤਾ ਗਿਆ। 15 ਦਿਨ ਪਹਿਲਾਂ ਉਸ ਦਾ ਜਵਾਈ ਉਨ੍ਹਾਂ ਦੇ ਘਰ ਆਇਆ ਅਤੇ ਅਮਨਦੀਪ ਦੇ ਅਚਾਨਕ ਘਰੋਂ ਚਲੇ ਜਾਣ ਬਾਰੇ ਕਹਿਣ ਲੱਗਾ। ਪੁਲਸ ਨੂੰ ਕੀਤੀ ਸ਼ਿਕਾਇਤ ’ਚ ਸ਼ੱਕ ਜ਼ਾਹਿਰ ਕਰਦਿਆਂ ਕੁੜੀ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਸਹੁਰਾ ਪਰਿਵਾਰ ਵੱਲੋਂ ਹੀ ਉਸ ਦੀ ਕੁੜੀ ਨੂੰ ਗਾਇਬ ਕੀਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਵੈਕਸੀਨ ਲਗਾ ਕੇ ਵਿਦੇਸ਼ ਜਾਣ ਵਾਲੇ 18 ਤੋਂ 45 ਸਾਲ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ

ਪੁਲਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਤੀ ਵਿਕਰਮਜੀਤ ਸਿੰਘ, ਸੱਸ ਰਾਣੀ, ਸਹੁਰਾ ਮਹਿੰਦਰ ਸਿੰਘ ਅਤੇ ਬੂਟਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵੇਰਕਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਵਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - 18 ਸਾਲਾਂ ਦੇ ਹੋਣ ’ਤੇ ਦੋ ਸਿਰ ਤੇ ਇਕ ਧੜ ਵਾਲੇ ਸੋਹਣਾ-ਮੋਹਣਾ ਨੂੰ ਮਿਲਿਆ ਵੋਟ ਪਾਉਣ ਦਾ ਅਧਿਕਾਰ


author

rajwinder kaur

Content Editor

Related News