ਗੁਆਂਢੀ ਤੋਂ ਦੁਖੀ ਔਰਤ ਨੇ ਨਿਗਲੀ ਜ਼ਹਿਰੀਲੀ ਚੀਜ਼, ਹਾਲਤ ਨਾਜ਼ੁਕ
Sunday, Feb 18, 2018 - 12:57 PM (IST)

ਬਟਾਲਾ (ਸੈਂਡੀ) - ਬਟਾਲਾ ਦੀ ਇਕ ਔਰਤ ਨੇ ਗੁਆਂਢ 'ਚ ਰਹਿੰਦੇ ਲੜਕੇ ਤੋਂ ਦੁਖੀ ਹੋ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਦੀ ਹਾਲਤ ਨਾਜ਼ੁਕ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੰਗੀਤਾ ਪਤਨੀ ਰਾਮੇਸ਼ ਪਾਂਡੇ ਵਾਸੀ ਬਟਾਲਾ ਦੇ ਗੁਆਂਢੀਆਂ ਦਾ ਮੁੰਡਾ ਅਕਸਰ ਉਸ ਨੂੰ ਪ੍ਰੇਸ਼ਾਨ ਕਰਦਾ ਸੀ ਅਤੇ ਉਸ ਦੇ ਵਾਰ-ਵਾਰ ਕਹਿਣ ਦੇ ਬਾਵਜੂਦ ਉਕਤ ਲੜਕਾ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਸੀ ਆ ਰਿਹਾ, ਜਿਸ ਤੋਂ ਦੁਖੀ ਹੋ ਕੇ ਅੱਜ ਔਰਤ ਨੇ ਆਪਣੇ ਘਰ 'ਚ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਨਾਲ ਉਸ ਦੀ ਹਾਲਤ ਵਿਗੜਨ ਲੱਗੀ। ਪਰਿਵਾਰਕ ਮੈਂਬਰਾਂ ਨੇ ਤੁਰੰਤ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਟਾਲਾ ਲਿਆਂਦਾ, ਜਿਥੇ ਡਾਕਟਰਾਂ ਨੇ ਹਾਲਤ ਨਾਜ਼ੁਕ ਦੱਸਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।