ਔਰਤ ਦੇ ਕੱਪੜੇ ਪਾੜਨ ਅਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ’ਚ 2 ਨਾਮਜ਼ਦ

11/29/2023 6:11:55 PM

ਤਰਨਤਾਰਨ (ਰਮਨ) : ਥਾਣਾ ਸਦਰ ਤਰਨਤਾਰਨ ਪੁਲਸ ਨੇ ਮਾਮੂਲੀ ਰੰਜਿਸ਼ ਦੇ ਚੱਲਦਿਆਂ ਗੁਆਂਢੀ ਮਹਿਲਾ ਦੀ ਕੁੱਟਮਾਰ ਕਰ ਕੱਪੜੇ ਪਾੜਨ, ਗਾਲੀ ਗਲੋਚ ਕਰਨ ਅਤੇ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ’ਚ ਦੋ ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਮਨਦੀਪ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਕੱਦ ਗਿੱਲ ਨੇ ਦੱਸਿਆ ਕਿ 18 ਜੁਲਾਈ ਨੂੰ ਉਸ ਦੇ ਗੁਆਂਢੀ ਅਮਨ ਉਰਫ ਭੁਰਲੀ ਪੁੱਤਰ ਮੇਜਰ ਸਿੰਘ ਅਤੇ ਸੁਖਚੈਨ ਸਿੰਘ ਪੁੱਤਰ ਸਵਰਨ ਸਿੰਘ ਵਾਸੀਆਨ ਕੱਦ ਗਿੱਲ ਨੇ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ ਨਾਲ ਪਹਿਲਾਂ ਗਾਲ ਮੰਦਾ ਕੀਤਾ, ਕੱਪੜ ਪਾੜ ਅਤੇ ਉਸਦੇ ਸਰੀਰ ਨਾਲ ਅਸ਼ਲੀਲ ਹਰਕਤਾਂ ਕੀਤੀਆਂ। 

ਉਕਤ ਨੇ ਦੱਸਿਆ ਕਿ ਇਹ ਲੋਕ ਬਾਅਦ ਵਿਚ ਉਸ ਨੂੰ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਇਸ ਸਬੰਧੀ ਉਸ ਨੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ ਹੈ। ਦੂਜੇ ਪਾਸੇ ਏ. ਐੱਸ.ਆਈ ਰਾਜਵਿੰਦਰ ਸਿੰਘ ਨੇ ਦੱਸਿਆ ਪੁਲਸ ਨੇ ਜਾਂਚ ਤੋਂ ਬਾਅਦ ਉਕਤ ਦੋਵਾਂ ਵਿਅਕਤੀਆਂ ਖ਼ਿਲਾਫ ਕੇਸ ਦਰਜ ਕਰ ਲਿਆ ਹੈ, ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।


Anuradha

Content Editor

Related News