ਘਰ ''ਚ ਇਕੱਲੀ ਦੇਖ ਔਰਤ ਨਾਲ ਜਬਰ-ਜ਼ਨਾਹ, ਮਾਮਲਾ ਦਰਜ
Wednesday, Aug 14, 2019 - 04:18 PM (IST)

ਅਬੋਹਰ (ਸੁਨੀਲ) : ਇਥੋਂ ਦੇ ਇਕ ਪਿੰਡ ਦੀ ਰਹਿਣ ਵਾਲੀ ਇਕ ਔਰਤ ਨਾਲ ਪਿੰਡ ਦੇ ਹੀ ਵਿਅਕਤੀ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਚੱਲਦੇ ਥਾਣਾ ਬਹਾਵਵਾਲਾ ਦੀ ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾ ਨੇ ਦੱਸਿਆ ਕਿ ਬੀਤੇ ਦਿਨੀਂ ਜਦੋਂ ਉਸ ਦਾ ਪਰਿਵਾਰ ਕੰਮ 'ਤੇ ਗਿਆ ਹੋਇਆ ਸੀ ਅਤੇ ਉਹ ਘਰ 'ਚ ਇਕੱਲੀ ਸੀ ਤਾਂ ਪਿੰਡ ਦਾ ਹੀ ਜਗਦੀਸ਼ ਕੁਮਾਰ ਪੁੱਤਰ ਸੰਪੂਰਨ ਰਾਮ ਉਸ ਦੇ ਘਰ ਆਇਆ ਅਤੇ ਉਸ ਨੂੰ ਕਮਰੇ 'ਚ ਲਿਜਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਜਗਦੀਸ਼ ਕੁਮਾਰ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।