ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਨਾਲ ਔਰਤ ਦੀ ਮੌਤ

09/11/2017 6:39:36 AM

ਫਗਵਾੜਾ, (ਜਲੋਟਾ)- ਨੈਸ਼ਨਲ ਹਾਈਵੇ ਨੰ. 1'ਤੇ ਹੋਏ ਦਰਦਨਾਕ ਹਾਦਸੇ 'ਚ ਇਕ ਔਰਤ ਨੂੰ ਅਣਪਛਾਤੇ ਵਾਹਨ ਨਾਲ ਕੁਚਲੇ ਜਾਣ ਦੀ ਸੂਚਨਾ ਮਿਲੀ ਹੈ। ਔਰਤ ਦੀ ਘਟਨਾ ਵਾਲੀ ਥਾਂ 'ਤੇ ਹੀ ਮੌਤ ਹੋ ਗਈ। ਘਟਨਾ ਵਾਲੀ ਥਾਂ 'ਤੇ ਪਹੁੰਚੀ ਪੁਲਸ ਟੀਮ ਨੇ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਭੇਜ ਦਿੱਤਾ ਹੈ। ਹਾਦਸੇ ਤੋਂ ਬਾਅਦ ਵਾਹਨ ਚਾਲਕ ਫਰਾਰ ਹੋ ਗਿਆ ਹੈ।