ਦੀਨਾਨਗਰ ’ਚ ਦਿਨ-ਦਿਹਾੜੇ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਝਪਟੀਆਂ, ਵਾਰਦਾਤ CCTV ਕੈਮਰੇ ’ਚ ਕੈਦ

Friday, Aug 21, 2026 - 05:21 AM (IST)

ਦੀਨਾਨਗਰ ’ਚ ਦਿਨ-ਦਿਹਾੜੇ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਝਪਟੀਆਂ, ਵਾਰਦਾਤ CCTV ਕੈਮਰੇ ’ਚ ਕੈਦ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਦੀਨਾਨਗਰ ਸ਼ਹਿਰ ਵਿੱਚ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਝਪਟਮਾਰਾਂ ਵੱਲੋਂ ਇੱਕ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਝਪਟ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ ਔਰਤ ਆਪਣੇ ਕਿਸੇ ਕੰਮ ਲਈ ਜਾ ਰਹੀ ਸੀ ਕਿ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਉਸ ਦੇ ਨੇੜੇ ਆਏ ਅਤੇ ਮੌਕਾ ਦੇਖ ਕੇ ਉਸ ਦੇ ਕੰਨਾਂ ਦੀਆਂ ਵਾਲੀਆਂ ਝਪਟ ਲਈਆਂ।

ਇਹ ਵੀ ਪੜ੍ਹੋ : ਜੇਕਰ ਤੁਹਾਡਾ ਫ਼ੋਨ ਹੋ ਜਾਵੇ ਚੋਰੀ ਤਾਂ ਤੁਰੰਤ ਕਰੋ ਇਹ ਕੰਮ; ਪੰਜਾਬ ਪੁਲਸ ਨੇ ਟ੍ਰੇਸ ਕੀਤੇ 1,00,00,000 ਰੁਪਏ ਦੇ ਫ਼ੋਨ

ਇਸ ਸਬੰਧੀ ਜਾਣਕਾਰੀ ਦਿੰਦੇ ਮੌਕੇ ਮਹਿਲਾ ਰੀਟਾ ਵਾਸੀ ਬੇਰੀਆਂ ਮੁਹੱਲਾ ਦੀਨਾਨਗਰ ਨੇ ਦੱਸਿਆ ਕਿ ਝਪਟਮਾਰ ਇੰਨੀ ਤੇਜ਼ੀ ਨਾਲ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ ਕਿ ਔਰਤ ਨੂੰ ਸੰਭਲਣ ਦਾ ਮੌਕਾ ਤੱਕ ਨਹੀਂ ਮਿਲਿਆ। ਇਸ ਦੌਰਾਨ ਔਰਤ ਵੱਲੋਂ ਰੌਲਾ ਪਾਉਣ ’ਤੇ ਆਸ-ਪਾਸ ਦੇ ਲੋਕ ਵੀ ਇਕੱਠੇ ਹੋਏ, ਪਰ ਉਦੋਂ ਤੱਕ ਮੁਲਜ਼ਮ ਮੋਟਰਸਾਈਕਲ ਸਮੇਤ ਦੂਰ ਨਿਕਲ ਚੁੱਕੇ ਸਨ। ਇਸ ਪੂਰੀ ਵਾਰਦਾਤ ਦੀਆਂ ਤਸਵੀਰਾਂ ਨੇੜੇ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈਆਂ ਹਨ। CCTV ਫੁਟੇਜ ਵਿੱਚ ਮੋਟਰਸਾਈਕਲ ਸਵਾਰਾਂ ਦੀਆਂ ਗਤੀਵਿਧੀਆਂ ਨਜ਼ਰ ਆ ਰਹੀਆਂ ਹਨ।

PunjabKesari

ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਵੱਲੋਂ CCTV ਫੁਟੇਜ ਦੀ ਜਾਂਚ ਕਰਕੇ ਝਪਟਮਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਲੋਕਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦਿਨ-ਦਿਹਾੜੇ ਵਾਪਰ ਰਹੀਆਂ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਸ਼ਹਿਰ ਵਿੱਚ ਪੁਲਸ ਗਸ਼ਤ ਵਧਾਈ ਜਾਵੇ ਅਤੇ ਝਪਟਮਾਰਾਂ ਨੂੰ ਜਲਦ ਕਾਬੂ ਕੀਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News