ਵਿਆਹ ਦੇ 6 ਸਾਲ ਬਾਅਦ ਵੀ ਨਹੀਂ ਹੋਈ ਔਲਾਦ, ਕੀਤੀ ਖੁਦਕੁਸ਼ੀ

Wednesday, Jan 10, 2018 - 06:56 PM (IST)

ਵਿਆਹ ਦੇ 6 ਸਾਲ ਬਾਅਦ ਵੀ ਨਹੀਂ ਹੋਈ ਔਲਾਦ, ਕੀਤੀ ਖੁਦਕੁਸ਼ੀ

ਬਟਾਲਾ (ਸੈਂਡੀ/ਕਲਸੀ/ਸਾਹਿਲ) : ਬੀਤੇ ਕੱਲ੍ਹ ਪਿੰਡ ਸਤਕੋਹਾ ਦੀ ਇਕ ਔਰਤ ਵੱਲੋਂ ਔਲਾਦ ਨਾ ਹੋਣ ਕਾਰਨ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੇਖਵਾਂ ਦੇ ਏ. ਐੱਸ. ਆਈ. ਅਵਤਾਰ ਸਿੰਘ, ਹੌਲਦਾਰ ਗੁਰਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਹਰਜਿੰਦਰ ਪਾਲ ਕੌਰ ਪਤਨੀ ਅਮਨਪ੍ਰੀਤ ਕੌਰ ਵਾਸੀ ਸਤਕੋਹਾ ਦਾ 6 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਇਸ ਦਾ ਪਤੀ ਵਿਦੇਸ਼ 'ਚ ਰਹਿੰਦਾ ਹੈ ਅਤੇ ਵਿਆਹ ਤੋਂ ਬਾਅਦ ਇਸ ਦੇ ਘਰ ਕੋਈ ਔਲਾਦ ਨਹੀਂ ਹੋਈ, ਜਿਸ ਕਾਰਨ ਇਹ ਅਕਸਰ ਪ੍ਰੇਸ਼ਾਨ ਰਹਿੰਦੀ ਸੀ ਅਤੇ ਪ੍ਰੇਸ਼ਾਨੀ ਕਾਰਨ ਬੀਤੇ ਕੱਲ ਇਸ ਨੇ ਘਰ 'ਚ ਪਈ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨਾਲ ਇਸ ਦੀ ਹਾਲਤ ਖਰਾਬ ਹੋ ਗਈ।
ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਤੁਰੰਤ ਇਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ, ਜਿੱਥੇ ਇਸ ਦੀ ਮੌਤ ਹੋ ਗਈ। ਏ. ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਭਰਾ ਗੁਰਭੇਜ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਅਠਵਾਲ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾ ਦੇ ਹਵਾਲੇ ਕਰ ਦਿੱਤਾ ਹੈ।


Related News