ਔਰਤ ਨੇ ਪੱਖੇ ਨਾਲ ਫਾਹਾ ਲੈ ਕੀਤੀ ਖੁਦਕੁਸ਼ੀ

Monday, Jun 17, 2019 - 05:55 PM (IST)

ਔਰਤ ਨੇ ਪੱਖੇ ਨਾਲ ਫਾਹਾ ਲੈ ਕੀਤੀ ਖੁਦਕੁਸ਼ੀ

ਬਠਿੰਡਾ (ਸੁਖਵਿੰਦਰ) : ਪਰਸਰਾਮ ਨਗਰ ਵਿਚ ਇਕ ਔਰਤ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਔਰਤ ਦੀ ਲਾਸ਼ ਨੂੰ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਵਲੋਂ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਪਰਸਰਾਮ ਨਗਰ ਗਲੀ ਨੰਬਰ 7/2 ਵਿਚ ਇਕ ਔਰਤ ਵਲੋਂ ਘਰ ਦੇ ਕਮਰੇ ਵਿਚ ਦੁਪੱਟੇ ਸਹਾਰੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ। ਸੂਚਨਾ ਮਿਲਣ 'ਤੇ ਸੰਸਥਾ ਵਰਕਰ ਗੌਤਵ ਕੁਮਾਰ ਅਤੇ ਸਰਬਜੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਕੈਨਾਲ ਪੁਲਸ ਨੂੰ ਸੂਚਿਤ ਕੀਤਾ। ਮ੍ਰਿਤਕਾਂ ਦੀ ਲਾਸ਼ ਫਰਸ਼ 'ਤੇ ਪਈ ਹੋਈ ਸੀ ਅਤੇ ਉਸਦੇ ਗਲ ਵਿਚ ਦੁਪੱਟਾ ਪਾਇਆ ਹੋਇਆ ਸੀ। ਸੂਤਰਾ ਮੁਤਾਬਕ ਦੁਪੱਟਾ ਟੁੱਟਣ ਕਾਰਨ ਮ੍ਰਿਤਕਾਂ ਦੀ ਲਾਸ਼ ਥੱਲੇ ਫਰਸ਼ 'ਤੇ ਡਿੱਗ ਗਈ। 

ਪੁਲਸ ਕਾਰਵਾਈ ਤੋਂ ਬਾਅਦ ਸੰਸਥਾਂ ਵਰਕਰਾਂ ਵਲੋਂ ਮ੍ਰਿਤਕਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕਾਂ ਦੀ ਸ਼ਨਾਖਤ ਬੇਲਾ (30) ਵਾਸੀ ਪਰਸਰਾਮ ਨਗਰ ਵਜੋਂ ਹੋਈ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕਾਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ।


author

Gurminder Singh

Content Editor

Related News