ਜਲੰਧਰ: ਬੱਚੇ ਨੂੰ ਸਕੂਲ ਤੋਰਨ ਮਗਰੋਂ ਮਾਂ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

Tuesday, May 07, 2024 - 12:36 PM (IST)

ਜਲੰਧਰ: ਬੱਚੇ ਨੂੰ ਸਕੂਲ ਤੋਰਨ ਮਗਰੋਂ ਮਾਂ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਜਲੰਧਰ (ਮਹੇਸ਼)- ਗੁਰੂ ਨਾਨਕਪੁਰਾ ਵੈਸਟ ਦੀ ਗਲੀ ਨੰਬਰ ਪੰਜ ਵਿਚ ਸੋਮਵਾਰ ਨੂੰ ਇਕ ਘਰ ਵਿਚ ਅਚਾਨਕ ਲੱਗੀ ਅੱਗ ਦੀ ਲਪੇਟ ਵਿਚ ਆਉਣ ਨਾਲ ਔਰਤ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਦੀ ਪੁਲਸ ਅਤੇ ਹੋਰ ਮਾਹਰ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।

ਇਹ ਖ਼ਬਰ ਵੀ ਪੜ੍ਹੋ - ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ! ਜਲੰਧਰ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ’ਤੇ ਪਹੁੰਚ ਗਈਆਂ। ਥਾਣਾ ਰਾਮਾ ਮੰਡੀ ਦੇ ਇੰਚਾਰਜ ਇੰਸਪੈਕਟਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਕੋਮਿਕਾ ਸ਼ਰਮਾ (28) ਪਤਨੀ ਅਜੇ ਸ਼ਰਮਾ ਨੇ ਵਾਸੀ ਮਕਾਨ ਨੰਬਰ 114 ਗੁਰੂ ਨਾਨਕਪੁਰਾ ਵੈਸਟ ਜਲੰਧਰ ਵਜੋਂ ਹੋਈ ਹੈ। ਜਾਂਚ ਵਿਚ ਪਤਾ ਲੱਗਾ ਹੈ ਕਿ ਮ੍ਰਿਤਕ ਔਰਤ ਖਾਣਾ ਬਣਾ ਰਹੀ ਸੀ, ਉਸ ਦਾ ਬੱਚਾ ਸਕੂਲ ਗਿਆ ਹੋਇਆ ਸੀ ਤੇ ਪਤੀ ਵੀ ਘਰ ਵਿਚ ਮੌਜੂਦ ਨਹੀਂ ਸੀ। 

ਇਹ ਖ਼ਬਰ ਵੀ ਪੜ੍ਹੋ - ਕਿਸਾਨ ਆਗੂ ਦੇ ਕਤਲਕਾਂਡ 'ਚ ਨਵਾਂ ਮੋੜ! ਗ੍ਰੰਥੀ ਸਿੰਘ ਸਣੇ 2 ਵਿਅਕਤੀ ਗ੍ਰਿਫ਼ਤਾਰ

ਇਸ ਦੌਰਾਨ ਘਰ ਵਿਚ ਪਏ ਹੋਏ ਇਲੈਕਟ੍ਰੀਕਲ ਬੈਡ ਦੀ ਬਿਜਲੀ ਦੀ ਤਾਰ ਦੇ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ। ਅੱਗ ਫੈਲ ਜਾਣ ਕਾਰਨ ਔਰਤ ਉਸ ਦੀ ਲਪੇਟ ਵਿਚ ਆ ਕੇ ਝੁਲਸ ਗਈ ਅਤੇ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਪੁਲਸ ਨੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News