ਟਰੱਕ ਦੀ ਟੱਕਰ ਨਾਲ ਜ਼ਖਮੀ ਹੋਏ ਬਜ਼ੁਰਗ ਜੋੜੇ ’ਚੋਂ ਔਰਤ ਦੀ ਮੌਤ
Sunday, Mar 15, 2026 - 08:58 PM (IST)
ਭਵਾਨੀਗੜ੍ਹ (ਕਾਂਸਲ) - ਨੇੜਲੇ ਪਿੰਡ ਘਰਾਚੋਂ ਵਿਖੇ ਇਕ ਟਰੱਕ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਵਾਪਰੇ ਦਰਦਨਾਕ ਹਾਦਸੇ ’ਚ ਜ਼ਖ਼ਮੀ ਹੋਈ ਬਜ਼ੁਰਗ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨਾਗਰਾ ਦੇ ਨਿਵਾਸੀ ਸਾਧੂ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਆਪਣੀ ਪਤਨੀ ਬਲਜਿੰਦਰ ਕੌਰ (64) ਨਾਲ ਪਿੰਡ ਘਾਬਦਾ ਦੇ ਪੀ. ਜੀ. ਆਈ. ਹਸਪਤਾਲ ਤੋਂ ਦਵਾਈ ਲੈ ਕੇ ਮੋਟਰਸਾਈਕਲ ਰਾਹੀਂ ਵਾਪਸ ਘਰ ਜਾ ਰਹੇ ਸਨ। ਜਦੋਂ ਉਹ ਪਿੰਡ ਘਰਾਚੋਂ ਦੀ ਅਨਾਜ ਮੰਡੀ ਨੇੜੇ ਪਹੁੰਚੇ ਤਾਂ ਪਿੱਛਿਓਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਦੋਵੇਂ ਪਤੀ-ਪਤਨੀ ਸੜਕ ’ਤੇ ਡਿੱਗ ਪਏ। ਸਾਧੂ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਬਲਜਿੰਦਰ ਕੌਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਜ਼ਖ਼ਮੀ ਔਰਤ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਸੁਨਾਮ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੇਖਦਿਆਂ ਪਟਿਆਲਾ ਰੈਫ਼ਰ ਕਰ ਦਿੱਤਾ ਪਰ ਬਲਜਿੰਦਰ ਕੌਰ ਨੇ ਪਟਿਆਲਾ ਪਹੁੰਚਣ ਤੋਂ ਪਹਿਲਾਂ ਰਸਤੇ ’ਚ ਹੀ ਦਮ ਤੋੜ ਦਿੱਤਾ। ਸਹਾਇਕ ਸਬ-ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਟਰੱਕ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
