ਸ਼ੱਕੀ ਹਾਲਾਤ ’ਚ ਔਰਤ ਤੇ ਉਸ ਦੀਆਂ 2 ਧੀਆਂ ਲਾਪਤਾ

Monday, Sep 19, 2022 - 11:52 AM (IST)

ਸ਼ੱਕੀ ਹਾਲਾਤ ’ਚ ਔਰਤ ਤੇ ਉਸ ਦੀਆਂ 2 ਧੀਆਂ ਲਾਪਤਾ

ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਦੀ ਪੁਲਸ ਨੇ ਬੀਤੀ ਰਾਤ ਅਣਪਛਾਤੇ ਵਿਅਕਤੀ ਖ਼ਿਲਾਫ਼ ਔਰਤ ਅਤੇ ਉਸ ਦੀਆਂ 2 ਧੀਆਂ ਨੂੰ ਲੁਕੋ ਕੇ ਰੱਖਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪਿੰਡ ਤਲਵੰਡੀ ਕਲਾਂ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਨਿਰਮਲ ਸਿੰਘ ਪੁੱਤਰ ਮਸਤੂ ਰਾਮ ਨੇ ਦੱਸਿਆ ਕਿ 15 ਸਤੰਬਰ ਨੂੰ ਉਸ ਦੇ ਪੁੱਤਰ ਦੀ ਘਰਵਾਲੀ ਕਿਰਨਦੀਪ ਕੌਰ (26) ਆਪਣੀਆਂ 5 ਸਾਲ ਅਤੇ 3 ਸਾਲ ਦੀ ਧੀ ਨੂੰ ਲੈ ਕੇ ਘਰੋਂ ਦਵਾਈ ਲੈਣ ਲਈ ਗਈ ਸੀ, ਜੋ ਰਾਤ ਤੱਕ ਘਰ ਵਾਪਸ ਨਹੀਂ ਆਈ।

ਉਹ ਆਪਣੇ ਤੌਰ ’ਤੇ ਉਨ੍ਹਾਂ ਦੀ ਤਲਾਸ਼ ਕਰਦੇ ਰਹੇ ਪਰ ਉਨ੍ਹਾਂ ਦਾ ਕੋਈ ਵੀ ਸੁਰਾਗ ਨਹੀਂ ਮਿਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਦੀ ਸੂਚਨਾ ਥਾਣਾ ਲਾਡੋਵਾਲ ਦੀ ਪੁਲਸ ਨੂੰ ਕੀਤੀ ਗਈ। ਉਨ੍ਹਾਂ ਦੇ ਪੁੱਤਰ ਦੀ ਘਰਵਾਲੀ ਅਤੇ ਉਸ ਦੀਆਂ ਦੋਵੇਂ ਧੀਆਂ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਆਪਣੇ ਨਿੱਜੀ ਸੁਆਰਥ ਲਈ ਕਿਤੇ ਲੁਕੋ ਕੇ ਰੱਖਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News