ਭਵਾਨੀਗੜ੍ਹ ਵਿਖੇ ਹੋਏ ਬੱਸ ਹਾਦਸੇ ''ਚ ਨੌਜਵਾਨ ਤੋਂ ਬਾਅਦ ਔਰਤ ਨੇ ਵੀ ਇਲਾਜ ਦੌਰਾਨ ਤੋੜਿਆ ਦਮ
Sunday, Oct 06, 2024 - 05:19 AM (IST)
ਭਵਾਨੀਗੜ੍ਹ (ਕਾਂਸਲ)- ਸਥਾਨਕ ਸ਼ਹਿਰ ’ਚੋਂ ਲੰਘਦੇ ਬਠਿੰਡਾ-ਜੀਰਕਪੁਰ ਨੈਸ਼ਨਲ ਹਾਈਵੇ 'ਤੇ ਬੀਤੀ ਰਾਤ ਇਕ ਪੀ.ਆਰ.ਟੀ.ਸੀ. ਦੀ ਏ.ਸੀ. ਬੱਸ ਪਲਟ ਗਈ ਸੀ, ਜਿਸ ਕਾਰਨ ਬੱਸ 'ਚ ਸਵਾਰ 20 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ ਸਨ, ਜਿਨ੍ਹਾਂ ਨੂੰ ਇਲਾਜ ਲਈ ਭਵਾਨੀਗੜ੍ਹ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਨ੍ਹਾਂ ਜ਼ਖ਼ਮੀਆਂ 'ਚੋਂ ਇਕ ਨੌਜਵਾਨ ਦੀ ਜ਼ੇਰੇ ਇਲਾਜ ਮੌਤ ਹੋ ਗਈ ਹੈ, ਜਦਕਿ ਇਕ ਔਰਤ ਨੇ ਵੀ ਦਮ ਤੋੜ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਪਟਿਆਲਾ ਤੋਂ ਬਠਿੰਡਾ ਜਾ ਰਹੀ ਪੀ.ਆਰ.ਟੀ.ਸੀ. ਦੀ ਇਕ ਏ.ਸੀ. ਬੱਸ ਸਥਾਨਕ ਸ਼ਹਿਰ ਤੋਂ ਥੋੜ੍ਹਾ ਪਿੱਛੇ ਪਟਿਆਲਾ ਰੋਡ 'ਤੇ ਇਕ ਕੈਂਟਰ ਨੂੰ ਬਚਾਉਂਦੇ ਸਮੇਂ ਬੇਕਾਬੂ ਹੋ ਕੇ ਖਤਾਨਾਂ ’ਚ ਪਲਟ ਗਈ ਸੀ ਤੇ ਇਸ ਹਾਦਸੇ ’ਚ 21 ਦੇ ਕਰੀਬ ਸਵਾਰੀਆਂ ਜਖ਼ਮੀ ਹੋ ਗਈਆਂ ਸਨ।
ਇਹ ਵੀ ਪੜ੍ਹੋ- Exit Poll ; ਹਰਿਆਣਾ 'ਚ ਮੁੜ ਖਿੜੇਗਾ 'ਕਮਲ' ਜਾਂ 10 ਸਾਲ ਬਾਅਦ ਚੱਲੇਗਾ ਕਾਂਗਰਸ ਦਾ 'ਪੰਜਾ'
ਇਨ੍ਹਾਂ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫ਼ਰ ਕੀਤਾ ਗਿਆ ਸੀ, ਜਿੱਥੇ ਇਲਾਜ ਦੌਰਾਨ ਗੰਭੀਰ ਰੂਪ ’ਚ ਜ਼ਖਮੀ ਹੋਈ ਗੁਰਪ੍ਰੀਤ ਕੌਰ 50 ਸਾਲ ਪਤਨੀ ਸਿੰਦਰਪਾਲ ਸਿੰਘ ਵਾਸੀ ਤੁੰਗਵਾਲੀ ਬਠਿੰਡਾ ਤੇ ਰਾਜਿੰਦਰ ਕੁਮਾਰ 28 ਸਾਲ ਪੁੱਤਰ ਰਾਮ ਸਰੂਪ ਵਾਸੀ ਬਾਲਦ ਕਲ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- 800 ਪੰਜਾਬੀ ਤੇ 6500 ਪ੍ਰਵਾਸੀ ! ਪੰਜਾਬ ਦੇ ਇਸ ਪਿੰਡ 'ਚ ਸਰਪੰਚ ਤਾਂ ਛੱਡੋ, ਪੰਜਾਬੀ ਪੰਚ ਚੁਣਨਾ ਵੀ ਹੋਇਆ ਔਖਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e