400 ਲੀਟਰ ਲਾਹਣ ਸਣੇ ਔਰਤ ਗ੍ਰਿਫ਼ਤਾਰ
Thursday, Feb 20, 2025 - 11:14 AM (IST)

ਜ਼ੀਰਾ (ਰਾਜੇਸ਼ ਢੰਡ, ਗੁਰਮੇਲ ਸੇਖਵਾਂ) : ਥਾਣਾ ਮੱਖੂ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 400 ਲੀਟਰ ਲਾਹਣ ਸਮੇਤ ਇਕ ਔਰਤ ਨੂੰ ਗ੍ਰਿਫ਼ਤਾਰ ਕਰ ਕੇ 2 ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਅਤੇ ਚੈਕਿੰਗ ਸਬੰਧੀ ਪਿੰਡ ਜੋਗੇ ਵਾਲਾ ਪਾਸ ਪੁੱਜੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਸੁਖਦੇਵ ਸਿੰਘ ਉਰਫ਼ ਸੁੱਖਾ ਪੁੱਤਰ ਕਰਨੈਲ ਸਿੰਘ ਅਤੇ ਜਸਵਿੰਦਰ ਕੌਰ ਪਤਨੀ ਸੁਖਦੇਵ ਸਿੰਘ ਉਰਫ਼ ਸੁੱਖਾ ਵਾਸੀ ਪਿੰਡ ਸ਼ੇਰਾ ਮੰਡਾਰ ਆਪਣੇ ਘਰ ’ਚ ਨਾਜਾਇਜ਼ ਸ਼ਰਾਬ ਕਸੀਦ ਕਰ ਕੇ ਵੇਚਣ ਦੇ ਆਦੀ ਹਨ।
ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦੀ ਹੈ। ਜਾਂਚ ਕਰਤਾ ਨੇ ਦੱਸਿਆ ਕਿ ਪੁਲਸ ਨੇ ਛਾਪੇਮਾਰੀ ਕਰ ਕੇ 400 ਲੀਟਰ ਲਾਹਣ ਸਮੇਤ ਔਰਤ ਜਸਵਿੰਦਰ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।