ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
Thursday, Mar 13, 2025 - 04:58 PM (IST)

ਬਠਿੰਡਾ (ਸੁਖਵਿੰਦਰ) : ਪੁਲਸ ਨੈ ਹੈਰੋਇਨ ਬਰਾਮਦ ਕਰਕੇ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਦੇ ਖ਼ਿਲਾਫ਼ ਥਾਣਾ ਕੈਨਾਲ ਕਲੋਨੀ ਵਿਚ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਡੱਬਵਾਲੀ ਰੋਡ 'ਤੇ ਨਾਕੇਬੰਦੀ ਕੀਤੀ ਗਈ ਸੀ।
ਇਸ ਦੌਰਾਨ ਪੁਲਸ ਵਲੋਂ ਔਰਤ ਮੰਗੋ ਦੇਵੀ ਵਾਸੀ ਬਠਿੰਡਾ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਨੇ ਮੁਲਜ਼ਮ ਔਰਤ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।