160 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਗ੍ਰਿਫ਼ਤਾਰ

Tuesday, Jul 29, 2025 - 03:44 PM (IST)

160 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਗ੍ਰਿਫ਼ਤਾਰ

ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਮੱਲਾਂਵਾਲਾ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 160 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਮੱਲਾਂਵਾਲਾ ਪੁੱਜੀ ਤਾਂ ਇਕ ਨੌਜਵਾਨ ਜਸਪ੍ਰੀਤ ਸਿੰਘ ਉਰਫ਼ ਜੱਗਾ ਪੁੱਤਰ ਨਿਰਮਲ ਸਿੰਘ ਵਾਸੀ ਚੂਚਕ ਵਿੰਢ ਆਉਂਦਾ ਵਿਖਾਈ ਦਿੱਤੀ।

ਉਹ ਪੁਲਸ ਪਾਰਟੀ ਦੀ ਗੱਡੀ ਵੇਖ ਕੇ ਭੱਜਣ ਲੱਗਾ ਤਾਂ ਉਸ ਨੂੰ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਉਸ ਕੋਲੋਂ 160 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News