ਗੁੱਟਕਾ ਸਾਹਿਬ ਦੀ ਬੇਅਦਬੀ ਕਰਨ ’ਤੇ ਔਰਤ ਗ੍ਰਿਫਤਾਰ

Tuesday, Feb 23, 2021 - 01:46 AM (IST)

ਗੁੱਟਕਾ ਸਾਹਿਬ ਦੀ ਬੇਅਦਬੀ ਕਰਨ ’ਤੇ ਔਰਤ ਗ੍ਰਿਫਤਾਰ

ਅੰਮ੍ਰਿਤਸਰ, (ਅਰੁਣ)- ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕੇ ਜੰਡਪੀਰ ਕਾਲੋਨੀ ’ਚ ਗੁੱਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ’ਚ ਪੁਲਸ ਵੱਲੋਂ ਇਕ ਔਰਤ ਵਿਰੁੱਧ ਮਾਮਲਾ ਦਰਜ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਏ. ਸੀ. ਪੀ. ਪੱਛਮੀ ਦੇਵ ਦੱਤ ਸ਼ਰਮਾ ਨੇ ਦੱਸਿਆ ਕਿ ਮਕਾਨ ਦੀ ਉਸਾਰੀ ਮੌਕੇ ਔਰਤ ਪੂਨਮ ਮਹਾਜਨ ਵੱਲੋਂ ਗੁੱਟਕਾ ਸਾਹਿਬ ਦੇ ਬੇਅਦਬ ਕੀਤੇ ਅੰਗ ਬਰਾਮਦ ਕੀਤੇ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਤਿਕਾਰ ਕਮੇਟੀ ਮੈਂਬਰਾਂ ਤੋਂ ਇਲਾਵਾ ਐੱਸ. ਜੀ. ਪੀ. ਸੀ. ਕਮੇਟੀ ਦੇ ਵਰਕਰ ਮੌਕੇ ’ਤੇ ਪੁੱਜ ਗਏ। ਏ. ਸੀ. ਪੀ. ਨੇ ਦੱਸਿਆ ਕਿ ਗੁੱਟਕਾ ਸਾਹਿਬ ਦੇ ਬੇਅਦਬ ਹੋਏ ਅੰਗਾਂ ਨੂੰ ਸ਼ਰਧਾ ਪੂਰਵਕ ਇਕੱਠੇ ਕਰ ਕੇ ਗੁਰਦੁਆਰਾ ਸਾਹਿਬ ਲਿਜਾਇਆ ਗਿਆ। ਇਸ ਸਬੰਧੀ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਔਰਤ ਨੂੰ ਹਿਰਾਸਤ ’ਚ ਲੈ ਲਿਆ ਗਿਆ। ਪੁਲਸ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ।


author

Bharat Thapa

Content Editor

Related News