ਧੋਖਾਧੜੀ ਦੇ ਮਾਮਲੇ ’ਚ ਔਰਤ ਗ੍ਰਿਫ਼ਤਾਰ, ਨਿਆਇਕ ਹਿਰਾਸਤ ''ਚ ਭੇਜਿਆ
Tuesday, Dec 17, 2024 - 11:59 AM (IST)
ਡੇਰਾਬੱਸੀ (ਵਿਕਰਮਜੀਤ) : ਡੇਰਾਬੱਸੀ ਮੁਬਾਰਕਪੁਰ ਰੋਡ ’ਤੇ ਸਥਿਤ ਸੁਸਾਇਟੀ ’ਚ ਪਲਾਟ ਦੀ ਖ਼ਰੀਦੋ-ਫਰੋਖ਼ਤ ਦੇ ਮਾਮਲੇ ’ਚ ਡੇਰਾਬੱਸੀ ਪੁਲਸ ਨੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਗੌਰਵ ਸ਼ਰਮਾ ਨੇ ਦੱਸਿਆ ਕਿ ਪਲਾਟ ਦੀ ਖ਼ਰੀਦੋ-ਫਰੋਖ਼ਤ ਨੂੰ ਲੈ ਕੇ ਮੁਲਜ਼ਮ ਮਹਿਲਾ ਕੰਚਨ ਦਲੀਪ ਕੁਲਕਰਨੀ ਪਤਨੀ ਦਲੀਪ ਗਣੇਸ਼ ਕੁਲਕਰਨੀ ਨੂੰ ਨਾਮਜ਼ਦ ਕੀਤਾ ਗਿਆ ਸੀ।
ਉਸ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਕਤ ਮੁਲਜ਼ਮ ਨੂੰ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।