ਗਾਂਜੇ ਸਮੇਤ ਔਰਤ ਗ੍ਰਿਫ਼ਤਾਰ

Saturday, Jun 03, 2017 - 02:46 PM (IST)

ਸ੍ਰੀ ਆਨੰਦਪੁਰ ਸਾਹਿਬ (ਬਾਲੀ) : ਪੁਲਸ ਵੱਲੋਂ ਇਕ ਔਰਤ ਨੂੰ 115 ਗ੍ਰਾਮ ਗਾਂਜੇ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਂਚ ਅਧਿਕਾਰੀ ਏ. ਐਸ. ਆਈ ਬਲਰਾਮ ਕੁਮਾਰ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਅਤੇ ਜ਼ਿਲਾ ਪੱਧਰ ''ਤੇ ਬਣੀ ਟੀਮ ਜਿਸ ਵਿਚ ਲੇਡੀਜ਼ ਕਾਂਸਟੇਬਲ ਵੀ ਸ਼ਾਮਲ ਸਨ ਸਮੇਤ ਕਰੀਬ 8ਵਜੇ ਮੇਨ ਰੋਡ ਬੱਸ ਅੱਡਾ ਸ੍ਰੀ ਆਨੰਦਪੁਰ ਸਾਹਿਬ ਦੇ ਨਜ਼ਦੀਕ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਇਕ ਔਰਤ ਪੈਦਲ ਜਾ ਰਹੀ ਸੀ ਜਿਸ ਨੂੰ ਸ਼ੱਕ ਪੈਣ ''ਤੇ ਰੋਕ ਕਿ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਤੋਂ 115 ਗ੍ਰਾਮ ਗਾਂਜਾ ਬਰਾਮਦ ਹੋਇਆ ।
ਦੋਸ਼ੀ ਔਰਤ ਦੀ ਪਛਾਣ ਬਿਮਲਾ ਦੇਵੀ ਪਤਨੀ ਸੁਰੇਸ਼ ਕੁਮਾਰ ਵਾਸੀ ਪਿੰਡ ਗੋਪਾਲਪੁਰ ਜ਼ਿਲਾ ਜੈਪੁਰ ਰਾਜਸਥਾਨ ਵਜੋਂ ਹੋਈ ਹੈ ਜੋ ਕਿ ਇਸ ਸਮੇਂ ਬੱਸ ਅੱਡੇ ਦੇ ਨਜ਼ਦੀਕ ਰੇਲਵੇ ਲਾਈਨ ਤੋਂ ਪਾਰ ਝੁੱਗੀਆਂ ਵਿਚ ਰਹਿ ਰਹੀ ਹੈ। ਉਕਤ ਔਰਤ ਖਿਲਾਫ 20/61/85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਨੂੰ ਸ਼ਨੀਵਾਰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।


Gurminder Singh

Content Editor

Related News