200 ਨਸ਼ੇ ਵਾਲੀਆਂ ਗੋਲੀਆਂ ਸਮੇਤ ਔਰਤ ਕਾਬੂ

Friday, Jan 19, 2024 - 05:12 PM (IST)

200 ਨਸ਼ੇ ਵਾਲੀਆਂ ਗੋਲੀਆਂ ਸਮੇਤ ਔਰਤ ਕਾਬੂ

ਸ਼ੇਰਪੁਰ (ਅਨੀਸ਼) : ਜ਼ਿਲ੍ਹਾ ਸੰਗਰੂਰ ਦੇ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਵੱਲੋਂ ਨਸ਼ਿਆਂ ਖ਼ਿਲਾਫ਼  ਮੁਹਿੰਮ ਛੇੜੀ ਗਈ ਹੈ। ਇਸ ਤਹਿਤ ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਅਵਤਾਰ ਸਿੰਘ ਧਾਲੀਵਾਲ ਦੀ ਅਗਵਾਈ ’ਚ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਹਰਬੰਸ ਕੌਰ ਪਤਨੀ ਬੁੱਧ ਰਾਮ ਵਾਸੀ ਰਾਮਨਗਰ ਛੰਨਾਂ ਤੋਂ 200 ਨਸ਼ੋ ਵਾਲੀਆਂ ਗੋਲੀਆਂ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।

ਥਾਣਾ ਮੁਖੀ ਧਾਲੀਵਾਲ ਨੇ ਦੱਸਿਆ ਕਿ ਔਰਤ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News