ਨਸ਼ੇ ਵਾਲੀਆਂ ਗੋਲੀਆਂ ਸਮੇਤ ਔਰਤ ਕਾਬੂ
Saturday, Sep 07, 2024 - 11:02 AM (IST)

ਬਠਿੰਡਾ (ਸੁਖਵਿੰਦਰ) : ਕੈਨਾਲ ਕਾਲੋਨੀ ਪੁਲਸ ਵੱਲੋਂ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਵੱਲੋਂ ਬੀੜ ਤਲਾਬ ਵਿਖੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵੱਲੋਂ ਔਰਤ ਰਣਜੀਤ ਕੌਰ ਵਾਸੀ ਬਠਿੰਡਾ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ।
ਪੁਲਸ ਵੱਲੋਂ ਸਾਮਾਨ ਦੀ ਤਲਾਸ਼ੀ ਦੌਰਾਨ ਉਕਤ ਔਰਤ ਕੋਲੋਂ 1700 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਔਰਤ ਨੂੰ ਗ੍ਰਿਫ਼ਤਾਰ ਕਰ ਕੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।