370 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗ੍ਰਿਫ਼ਤਾਰ
Thursday, Jan 02, 2025 - 05:11 PM (IST)
ਗੁਰੂਹਰਸਹਾਏ (ਸਿਕਰੀ, ਕਾਲੜਾ) : ਥਾਣਾ ਗੁਰੂਹਰਸਹਾਏ ਪੁਲਸ ਨੇ ਗਸ਼ਤ ਵਾ ਚੈਕਿੰਗ ਦੌਰਾਨ ਇਕ ਔਰਤ ਨੂੰ 370 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਛਾਂਗਾ ਰਾਏ ਉਤਾੜ ਪਾਸ ਪੁੱਜੀ। ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਵੀਰੋ ਬਾਈ ਪਤਨੀ ਪਾਲਾ ਸਿੰਘ ਵਾਸੀ ਪਿੰਡ ਛਾਂਗਾ ਰਾਏ ਹਿਠਾੜ ਨਸ਼ੀਲੀਆਂ ਗੋਲੀਆਂ ਵੇਚਣ ਦੀ ਆਦੀ ਹੈ, ਜੋ ਹੁਣ ਵੀ ਦਾਣਾ ਮੰਡੀ ਅੰਦਰ ਸ਼ੈੱਡ ਹੇਠਾਂ ਨਸ਼ੀਲੀਆਂ ਗੋਲੀਆਂ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੀ ਹੈ।
ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੀ ਹੈ। ਪੁਲਸ ਪਾਰਟੀ ਨੇ ਉਕਤ ਔਰਤ ਨੂੰ ਛਾਪੇਮਾਰੀ ਕਰ ਕੇ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 370 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਉਕਤ ਮੁਲਜ਼ਮ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।