ਪੁਲਸ ਨੇ 70 ਗ੍ਰਾਮ ਹੈਰੋਇਨ ਦੇ ਨਾਲ ਔਰਤ ਨੂੰ ਕੀਤਾ ਗ੍ਰਿਫ਼ਤਾਰ

06/28/2024 11:55:02 AM

ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੀ ਪੁਲਸ ਨੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਇਕ ਔਰਤ ਨੂੰ 70 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਮੁਖੀ ਵੀਰ ਇੰਦਰ ਸਿੰਘ ਬੇਨੀਪਾਲ ਨੇ ਦੱਸਿਆ ਕਿ ਪੁਲਸ ਨੇ ਪਿੰਡ ਤਲਵੰਡੀ ਕਲਾਂ ਦੀ ਰਹਿਣ ਵਾਲੀ ਕਮਲਾ ਪਤਨੀ ਰਸ਼ਪਾਲ ਸਿੰਘ ਨੂੰ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਅੱਜ ਪੰਜਾਬ ਦੌਰੇ 'ਤੇ ਰਹਿਣਗੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ

ਉਨ੍ਹਾਂ ਕਿਹਾ ਕਿ ਮੁਲਜ਼ਮ ਔਰਤ ਦੇ ਖ਼ਿਲਾਫ਼ ਥਾਣਾ ਲਾਡੋਵਾਲ ਵਿਚ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਔਰਤ 'ਤੇ ਪਹਿਲਾਂ ਵੀ ਨਸ਼ਾ ਵੇਚਣ ਦੇ ਕਈ ਮਾਮਲੇ ਦਰਜ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News