ਪੁਲਸ ਨੇ ਮਹਿਲਾ ਨੂੰ ਹੈਰੋਇਨ ਸਣੇ ਕੀਤਾ ਕਾਬੂ, ਦਰਜ ਕੀਤੀ FIR

07/01/2024 10:14:46 AM

ਭਵਾਨੀਗੜ੍ਹ (ਕਾਂਸਲ): ਜ਼ਿਲ੍ਹਾ ਪੁਲਸ ਮੁਖੀ ਸੰਗਰੂਰ ਸਰਤਾਜ ਸਿੰਘ ਚਹਿਲ ਵੱਲੋਂ ਜ਼ਿਲੇ ਅੰਦਰ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੀ ਚਲਾਈ ਮੁਹਿੰਮ ਤਹਿਤ ਸਥਾਨਕ ਪੁਲਸ ਵੱਲੋਂ ਇਕ ਔਰਤ ਨੂੰ 8ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਤੋਂ ਪਾਕਿਸਤਾਨ ਗਏ ਸ਼ਰਧਾਲੂ ਨਾਲ ਵਾਪਰ ਗਈ ਅਣਹੋਣੀ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਚੈਕ ਪੋਸਟ ਕਾਲਾਝਾੜ ਦੇ ਸਬ ਇੰਸਪੈਕਟਰ ਜਸਪਾਲ ਚੰਦ ਜਦੋਂ ਆਪਣੀ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਸ ਅੱਡਾ ਕਾਲਾਝਾੜ ਤੋਂ ਪਿੰਡ ਕਾਲਾਝਾੜ ਅਨਾਜ ਮੰਡੀ ਵਿਖੇ ਪਹੁੰਚੇ ਤਾਂ ਸਾਹਮਣੇ ਤੋਂ ਆਉਂਦੀ ਇਕ ਔਰਤ ਵੱਲੋਂ ਪੁਲਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ’ਚ ਫੜਿਆ ਇਕ ਲਿਫਾਫਾ ਸੜਕ ਕਿਨਰੇ ਸੁੱਟ ਕੇ ਜਦੋਂ ਬਹੁਤ ਤੇਜ਼ੀ ਨਾਲ ਪਿੱਛੇ ਮੁੜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਪਾਰਟੀ ਨੇ ਸ਼ੱਕ ਦੇ ਅਧਾਰ ’ਤੇ ਉਕਤ ਔਰਤ ਨੂੰ ਕਾਬੂ  ਕਰਕੇ ਜਦੋਂ ਇਸ ਵੱਲੋਂ ਸੁੱਟੇ ਲਿਫਾਫੇ ਦੀ ਤਲਾਸ਼ ਲਈ ਲਿਫਾਫੇ ’ਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ ਪੁਲਸ ਨੇ ਉਕਤ ਔਰਤ ਜਿਸ ਦੀ ਪਛਾਣ ਸੁਨੀਤਾ ਕੌਰ ਪਤਨੀ ਸਵ. ਬਿੱਟੂ ਸਿੰਘ ਪੁੱਤਰ ਦੰਮਨ ਸਿੰਘ ਵਾਸੀ ਪਿੰਡ ਖੇੜੀਗਿੱਲਾਂ ਦੇ ਤੌਰ ’ਤੇ ਹੋਈ ਵਿਰੁੱਧ ਨਸ਼ਾ ਵਿਰੋਧੀ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News