ਹੈਰੋਇਨ ਨਾਲ ਫੜੀ ਗਈ ਮਹਿਲਾ ਤਸਕਰ
Thursday, Mar 06, 2025 - 03:56 PM (IST)

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਮਹਿਲਾ ਨਸ਼ਾ ਤਸਕਰ ਨੂੰ 10 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਕਾਸਾਬਾਦ ਰੋਡ 'ਤੇ ਮੌਜੂਦ ਸੀ ਤੇ ਇਸੇ ਦੌਰਾਨ ਸਾਹਮਣਿਓਂ ਇਕ ਮਹਿਲਾ ਪੈਦਲ ਆਉਂਦੀ ਹੋਈ ਦਿਸੀ।
ਇਹ ਖ਼ਬਰ ਵੀ ਪੜ੍ਹੋ - ਮੁਲਾਜ਼ਮਾਂ ਦੀ ਆਵੇਗੀ ਸ਼ਾਮਤ! ਸਵੇਰੇ-ਸਵੇਰੇ ਵੱਜ ਗਿਆ 'ਛਾਪਾ'
ਉਨ੍ਹਾਂ ਦੱਸਿਆ ਕਿ ਜਦੋਂ ਉਕਤ ਮਹਿਲਾ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਨੇ ਮਹਿਲਾ ਨਸ਼ਾ ਤਸਕਰ ਦੀ ਪਛਾਣ ਨੀਸ਼ਾ ਰਾਣੀ ਪਤਨੀ ਮਦਨਲਾਲ ਵਾਸੀ ਲਕਸ਼ਮੀ ਨਗਰ ਕਾਸਾਬਾਦ ਵਜੋਂ ਕੀਤੀ ਹੈ। ਮੁਲਜ਼ਮ ਮਹਿਲਾ ਦੇ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8