50 ਲੱਖ ਰੁਪਏ ਦੀ ਹੈਰੋਇਨ ਸਣੇ ਔਰਤ ਗ੍ਰਿਫ਼ਤਾਰ

04/09/2024 5:06:22 PM

ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਅੱਜ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਪੀਰੂ ਬੰਦਾ ਦੀ ਰਹਿਣ ਵਾਲੀ ਇਕ ਔਰਤ ਨੂੰ 50 ਲੱਖ ਦੀ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਇੰਚਾਰਜ ਜੈਦੀਪ ਜਾਖੜ ਨੇ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਇਕ ਔਰਤ ਹੈਰੋਇਨ ਦੀ ਸਪਲਾਈ ਕਰਨ ਲਈ ਸ਼ਮਸ਼ਾਨਘਾਟ ਕੋਲ ਖੜ੍ਹੀ ਹੈ।

ਇਸ 'ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਥਾਣੇਦਾਰ ਰਾਜਕੁਮਾਰ ਦੀ ਪੁਲਸ ਟੀਮ ਨੂੰ ਬੁੱਢੇ ਨਾਲੇ ਨੇੜੇ ਸ਼ਮਸ਼ਾਨਘਾਟ ਭੇਜਿਆ। ਇਸ ਦੌਰਾਨ ਪੂਜਾ ਪਤਨੀ ਗਗਨਦੀਪ ਵਾਸੀ ਮੁਹੱਲਾ ਪੀਰੂ ਬਾਂਦਾ ਨੂੰ 95 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਦੋਸ਼ੀ ਔਰਤ ਖ਼ਿਲਾਫ਼ ਥਾਣਾ ਸਲੇਮ ਟਾਬਰੀ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Babita

This news is Content Editor Babita